HomePunjabਭਗਵੰਤ ਮਾਨ ਨੇ ਭਾਜਪਾ-ਅਕਾਲੀ ਗੱਠਜੋੜ ਨੂੰ ਦੱਸਿਆ ‘ਠੱਗਾਂ ਦਾ ਗੱਠਜੋੜ’, ਕਿਹਾ- ‘ਆਪ’...

ਭਗਵੰਤ ਮਾਨ ਨੇ ਭਾਜਪਾ-ਅਕਾਲੀ ਗੱਠਜੋੜ ਨੂੰ ਦੱਸਿਆ ‘ਠੱਗਾਂ ਦਾ ਗੱਠਜੋੜ’, ਕਿਹਾ- ‘ਆਪ’ ਦਾ ਗੱਠਜੋੜ ਪੰਜਾਬ ਦੇ 3.25 ਕਰੋੜ ਲੋਕਾਂ ਨਾਲ ਹੈ।

ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਆਪਣੀਆਂ ਸਕੀਮਾਂ ਅਤੇ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾਏਗੀ, ਅਸੀਂ ਧਰਮ ਜਾਂ ਜਾਤ ਨਹੀਂ, ਸਗੋਂ ਸਕਾਰਾਤਮਕ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਇਸ ਨੂੰ ਪੰਜਾਬ ਦੇ ਹਿੱਤਾਂ ਦੀ ਬਜਾਏ ਸਿਆਸੀ ਪਰਿਵਾਰਾਂ ਨੂੰ ਬਚਾਉਣ ਅਤੇ ਮੁੜ ਸੱਤਾ ਹਾਸਲ ਕਰਨ ਦੀ ਲਾਲਸਾ ਤੋਂ ਪ੍ਰੇਰਿਤ ‘ਠੱਗਾਂ ਦਾ ਗੱਠਜੋੜ’ ਕਰਾਰ ਦਿੱਤਾ ਹੈ।

ਦੋਵਾਂ ਪਾਰਟੀਆਂ ਦੇ ਸਿਆਸੀ ਵਿਰੋਧਾਭਾਸਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਸ਼ੁਰੂ ਵਿੱਚ ਤਿੰਨ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ, ਪਰ ਜਦੋਂ ਕਿਸਾਨ ਅੰਦੋਲਨ ਨੂੰ ਦੇਸ਼-ਵਿਦੇਸ਼ ਵਿੱਚ ਵੱਡਾ ਸਮਰਥਨ ਮਿਲਿਆ ਤਾਂ ਉਨ੍ਹਾਂ ਨੇ ਆਪਣਾ ਰੁਖ਼ ਬਦਲ ਲਿਆ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2007 ਤੋਂ 2017 ਤੱਕ ਦੇ ਅਕਾਲੀ-ਭਾਜਪਾ ਸ਼ਾਸਨ ਦੌਰਾਨ ਨਸ਼ਿਆਂ ਦੇ ਕਹਿਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਕਦੇ ਨਹੀਂ ਭੁੱਲ ਸਕਦੇ। ਇਸ ਦੇ ਨਾਲ ਹੀ ਉਨ੍ਹਾਂ ਨੇ ਚੰਡੀਗੜ੍ਹ, ਪੰਜਾਬ ਦੇ ਦਰਿਆਈ ਪਾਣੀਆਂ ਅਤੇ ਸਿੱਖ ਸੰਸਥਾਵਾਂ ਬਾਰੇ ਭਾਜਪਾ ਦੇ ਰੁਖ਼ ‘ਤੇ ਵੀ ਸਵਾਲ ਚੁੱਕੇ।

ਮੁੱਖ ਮੰਤਰੀ ਨੇ ਦੋਵਾਂ ਪਾਰਟੀਆਂ ਦੀ ਰਾਜਨੀਤੀ ਅਤੇ ਪਿਛਲੇ 20 ਸਾਲਾਂ ਦੇ ਸ਼ਾਸਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਗੱਠਜੋੜ ਪੰਜਾਬ ਦੇ 3.25 ਕਰੋੜ ਲੋਕਾਂ, ਕਿਸਾਨਾਂ, ਮਾਵਾਂ-ਧੀਆਂ, ਨੌਜਵਾਨਾਂ ਅਤੇ ਆਮ ਪਰਿਵਾਰਾਂ ਨਾਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਵਿੱਚ ਮੁਫ਼ਤ ਬਿਜਲੀ, ਨਹਿਰੀ ਪਾਣੀ ਦੀ ਸਹੂਲਤ, ਬਿਹਤਰ ਸਿਹਤ ਸੇਵਾਵਾਂ, ਮਿਆਰੀ ਸਿੱਖਿਆ ਅਤੇ ਬਿਨਾਂ ਰਿਸ਼ਵਤ ਦੇ 78,000 ਤੋਂ ਵੱਧ ਸਰਕਾਰੀ ਨੌਕਰੀਆਂ ਸ਼ਾਮਲ ਹਨ।

ਉਨ੍ਹਾਂ ਮੁੜ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਆਪਣੀਆਂ ਸਰਕਾਰੀ ਪ੍ਰਾਪਤੀਆਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਪਾਰਟੀ ਧਰਮ ਜਾਂ ਜਾਤ ਦੇ ਆਧਾਰ ‘ਤੇ ਲੋਕਾਂ ਨੂੰ ਵੰਡਣ ਦੀ ਬਜਾਏ ਸਕਾਰਾਤਮਕ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ‘ਤੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ-ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਨਹੀਂ, ਸਗੋਂ ਆਪਣੇ ਸਿਆਸੀ ਪਰਿਵਾਰਾਂ ਨੂੰ ਬਚਾਉਣ ਅਤੇ ਸੱਤਾ ਦੀਆਂ ਕੁਰਸੀਆਂ ਮੁੜ ਹਾਸਲ ਕਰਨ ਲਈ ਬਣਾਇਆ ਗਿਆ ‘ਠੱਗਾਂ ਦਾ ਗੱਠਜੋੜ’ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੀਆਂ ਪਾਰਟੀਆਂ ਕੱਲ੍ਹ ਤੱਕ ਤਿੰਨ ਖੇਤੀ ਕਾਨੂੰਨਾਂ, ਪੰਜਾਬ ਦੇ ਦਰਿਆਈ ਪਾਣੀਆਂ ਦੇ ਹੱਕਾਂ, ਚੰਡੀਗੜ੍ਹ ਅਤੇ ਸਿੱਖ ਸੰਸਥਾਵਾਂ ਦੇ ਮੁੱਦਿਆਂ ‘ਤੇ ਇੱਕ-ਦੂਜੇ ਦੀ ਆਲੋਚਨਾ ਕਰਦੀਆਂ ਸਨ, ਉਹ ਹੁਣ ਸੱਤਾ ਦੇ ਲਾਲਚ ਵਿੱਚ ਮੁੜ ਇਕੱਠੀਆਂ ਹੋ ਗਈਆਂ ਹਨ।

ਉਨ੍ਹਾਂ ਕਿਹਾ ਕਿ ਪਿਛਲੇ 20 ਸਾਲਾਂ ਤੋਂ ਆਪਸ ਵਿੱਚ ਸਿਆਸੀ ਖਿੱਚੋਤਾਣ ਕਰਨ ਵਾਲੇ ਰਵਾਇਤੀ ਸਿਆਸੀ ਆਗੂ ਹੁਣ ਇੱਕੋ ਮੰਚ ‘ਤੇ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ 2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੇ ਫੈਲਾਅ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਕਦੇ ਨਹੀਂ ਭੁੱਲ ਸਕਦੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments