Home Patiala Updates ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਸਿਰੋਪਾਓ ਪਾ ਕੇ ਕੀਤਾ ਨਿੱਘਾ ਸਵਾਗਤ;...

ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਸਿਰੋਪਾਓ ਪਾ ਕੇ ਕੀਤਾ ਨਿੱਘਾ ਸਵਾਗਤ; ਕਿਹਾ – ਤਜਰਬੇਕਾਰ ਆਗੂਆਂ ਦੇ ਆਉਣ ਨਾਲ ਪਾਰਟੀ ਹੋਈ ਹੋਰ ਮਜ਼ਬੂਤ

0
3
ਸਨੌਰ 22 ਜੁਲਾਈ (ਪ੍ਰੈਸ ਨੋਟ)
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿਚਕਾਰ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਵੱਡਾ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਹਲਕਾ ਸਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਬਹੁਤ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਵਾਰਡ ਨੰਬਰ 15 ਅਲੀਪੁਰ ਅਰਾਈਆਂ ਤੋਂ ਸੀਨੀਅਰ ਆਗੂ ਨੰਬਰਦਾਰ ਸੁਖਦੇਵ ਸਿੰਘ ਸਾਬਕਾ ਕੌਂਸਲਰ ਆਪਣੇ ਅਨੇਕਾਂ ਸਮਰਥਕਾਂ ਅਤੇ ਪਰਿਵਾਰਾਂ ਸਮੇਤ ਅਕਾਲੀ ਦਲ ਛੱਡ ਕੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਨੰਬਰਦਾਰ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਜੀ ਆਇਆਂ ਨੂੰ ਆਖਦਿਆਂ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਮਾਨ ਸਰਕਾਰ ਦੀ ‘ਸਾਫ਼ ਨੀਅਤ ਅਤੇ ਤੇਜ਼ ਵਿਕਾਸ’ ਵਾਲੀ ਸੋਚ ਤੋਂ ਬੇਹੱਦ ਖ਼ੁਸ਼ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰ ਸੁਖਦੇਵ ਸਿੰਘ ਵਰਗੇ ਤਜਰਬੇਕਾਰ ਅਤੇ ਜਮੀਨੀ ਪੱਧਰ ‘ਤੇ ਜੁੜੇ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਇਲਾਕੇ ਅੰਦਰ ਆਮ ਆਦਮੀ ਪਾਰਟੀ ਨੂੰ ਬਹੁਤ ਵੱਡਾ ਬਲ ਮਿਲਿਆ ਹੈ। ਹਡਾਣਾ ਨੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਇੱਕ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇਗਾ।
ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਸਾਬਕਾ ਕੌਂਸਲਰ ਨੰਬਰਦਾਰ ਸੁਖਦੇਵ ਸਿੰਘ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੀਆਂ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਹਲਕਾ ਇੰਚਾਰਜ ਰਣਜੋਧ ਹਡਾਣਾ ਵੱਲੋਂ ਬਿਨਾਂ ਕਿਸੇ ਥਕਾਵਟ ਦੇ ਹਲਕੇ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤੋਂ ਬੇਹੱਦ ਪ੍ਰਭਾਵਿਤ ਹੋ ਕੇ ਹੀ ਅੱਜ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਪੰਚਾਇਤ, ਵਾਰਡ ਮੈਂਬਰ, ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

LEAVE A REPLY

Please enter your comment!
Please enter your name here