Google search engine
HomePunjabਪੰਜਾਬ ਦੇ ਮੌਸਮ ਨੇ ਲਈ ਕਰਵਟ, ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ...

ਪੰਜਾਬ ਦੇ ਮੌਸਮ ਨੇ ਲਈ ਕਰਵਟ, ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਗਰਜ-ਚਮਕ ਦਾ ਅਲਰਟ

ਚੰਡੀਗੜ੍ਹ: ਪੰਜਾਬ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ 7 ਮਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ, ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਹਵਾ ਦੀ ਰਫ਼ਤਾਰ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਨਾਲ ਗਰਜ-ਚਮਕ ਦੀ ਸੰਭਾਵਨਾ ਹੈ। 8 ਅਤੇ 9 ਮਈ ਨੂੰ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਉਮੀਦ ਹੈ।

IMD ਦੇ ਤਾਜ਼ਾ ਬੁਲੇਟਿਨ ਮੁਤਾਬਕ 10 ਮਈ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸ ਕਾਰਨ 11 ਤੋਂ 13 ਮਈ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਫਿਰ ਮੀਂਹ ਅਤੇ ਤੇਜ਼ ਹਵਾਵਾਂ ਦਾ ਦੌਰ ਬਣ ਸਕਦਾ ਹੈ।

ਇਸ ਵੇਲੇ ਪਟਿਆਲਾ, ਲੁਧਿਆਣਾ ਅਤੇ ਹੋਰ ਮੈਦਾਨੀ ਖੇਤਰਾਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ ਹੈ, ਪਰ ਅਗਲੇ 4 ਦਿਨਾਂ ਵਿੱਚ ਤਾਪਮਾਨ 5 ਤੋਂ 6 ਡਿਗਰੀ ਤੱਕ ਵੱਧਣ ਦੀ ਸੰਭਾਵਨਾ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI