ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ।
ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ ਵਿਭਾਗ ਪੰਜਾਬ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।
ਲਾਅਨ ਟੈਨਿਸ ਖੇਡ ਵਿਅਕਤੀਗਤ ਈਵੈਂਟ ਉਮਰ ਵਰਗ 31-40 ਮੈਨ ਵਿੱਚ ਅਨੁਰਾਗ ਅੰਮ੍ਰਿਤਸਰ ਨੇ ਪਹਿਲਾ ਸਥਾਨ ਅਤੇ ਹਰਪ੍ਰੀਤ ਕੌਰ ਲੁਧਿਆਣਾ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਅਕਤੀਗਤ ਈਵੈਂਟ ਉਮਰ ਵਰਗ 31-40 ਵੁਮੈਨ ਵਿੱਚ ਰਿਚਾ ਲੁਧਿਆਣਾ ਨੇ ਪਹਿਲਾ ਸਥਾਨ, ਹਰਪ੍ਰੀਤ ਲੁਧਿਆਣਾ ਨੇ ਦੂਸਰਾ ਸਥਾਨ ਅਤੇ ਮੀਨੂੰ ਸ਼ਰਮਾ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ।
ਵਾਲੀਬਾਲ ਸਮੈਸ਼ਿੰਗ ਲੜਕੀਆਂ ਅੰਡਰ-17 ਵਿੱਚ ਮਾਨਸਾ ਦੀ ਟੀਮ ਨੇ ਰੂਪਨਗਰ ਦੀ ਟੀਮ ਨੂੰ, ਮੋਗਾ ਦੀ ਟੀਮ ਨੇ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ, ਲੁਧਿਆਣਾ ਦੀ ਟੀਮ ਨੇ ਜਲੰਧਰ ਦੀ ਟੀਮ ਨੂੰ, ਮੁਕਤਸਰ ਸਾਹਿਬ ਦੀ ਟੀਮ ਨੇ ਕਪੂਰਥਲਾ ਦੀ ਟੀਮ ਨੂੰ, ਮਲੇਰਕੋਟਲਾ ਦੀ ਟੀਮ ਨੇ ਫਰੀਦਕੋਟ ਦੀ ਟੀਮ ਨੂੰ, ਹੁਸ਼ਿਆਰਪੁਰ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ, ਬਠਿੰਡਾ ਦੀ ਟੀਮ ਨੇ ਅੰਮ੍ਰਿਤਸਰ ਦੀ ਟੀਮ ਨੂੰ, ਤਰਤਾਰਨ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ, ਲੁਧਿਆਣਾ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ, ਮੋਗਾ ਦੀ ਟੀਮ ਨੇ ਗੁਰਦਾਸਪੁਰ ਦੀ ਟੀਮ ਨੂੰ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਅੰਡਰ-21 ਲੜਕੀਆਂ ਵਿੱਚ ਮੁਕਤਸਰ ਸਾਹਿਬ ਦੀ ਟੀਮ ਨੇ ਫਰੀਦਕੋਟ ਦੀ ਟੀਮ ਨੂੰ ਅਤੇ ਲੁਧਿਆਣਾ ਦੀ ਟੀਮ ਨੇ ਪਟਿਆਲਾ ਦੀ ਟੀਮ ਨੂੰ ਹਰਾਇਆ। ਅੰਡਰ-14 ਲੜਕੀਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੰਮ੍ਰਿਤਸਰ ਦੀ ਟੀਮ ਨੂੰ ਅਤੇ ਬਠਿੰਡਾ ਦੀ ਟੀਮ ਨੇ ਹੁਸ਼ਿਆਰਪੁਰ ਦੀ ਟੀਮ ਨੂੰ ਹਰਾਇਆ।
ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ
ਪਟਿਆਲਾ, 22 ਨਵੰਬਰ:






