Tuesday, July 21, 2026
Home National ਵਿਦਿਆਰਥੀਆਂ ‘ਤੇ ਪੁਲਿਸ ਕਾਰਵਾਈ ਦੇ ਵਿਰੋਧ ‘ਚ ਰਾਹੁਲ-ਪ੍ਰਿਅੰਕਾ ਦਾ ਧਰਨਾ

ਵਿਦਿਆਰਥੀਆਂ ‘ਤੇ ਪੁਲਿਸ ਕਾਰਵਾਈ ਦੇ ਵਿਰੋਧ ‘ਚ ਰਾਹੁਲ-ਪ੍ਰਿਅੰਕਾ ਦਾ ਧਰਨਾ

0
1

ਨਵੀਂ ਦਿੱਲੀ: ਨਵੀਂ ਦਿੱਲੀ ਵਿੱਚ ਵਿਦਿਆਰਥੀਆਂ ਖ਼ਿਲਾਫ਼ ਪੁਲਿਸ ਕਾਰਵਾਈ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ਵਿਰੁੱਧ ਤਿੱਖਾ ਵਿਰੋਧ ਦਰਜ ਕਰਵਾਇਆ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਹੋਰ ਸੀਨੀਅਰ ਆਗੂ ਪ੍ਰਧਾਨ ਮੰਤਰੀ ਨਿਵਾਸ ‘7 ਲੋਕ ਕਲਿਆਣ ਮਾਰਗ’ ਨੇੜੇ ਧਰਨੇ ‘ਤੇ ਬੈਠ ਗਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਸਤੀਫ਼ੇ ਦੀ ਮੰਗ ਕੀਤੀ। ਧਰਨੇ ਦੌਰਾਨ ਕਾਂਗਰਸੀ ਆਗੂਆਂ ਨੇ “ਪ੍ਰਧਾਨ ਮੰਤਰੀ ਅਸਤੀਫ਼ਾ ਦਿਓ” ਦੇ ਨਾਅਰੇ ਵੀ ਲਗਾਏ।

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਕਿ ਵਿਦਿਆਰਥੀਆਂ ‘ਤੇ ਹੋਈ ਪੁਲਿਸ ਕਾਰਵਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਅਹੁਦਾ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਦਿਆਰਥੀਆਂ ਨਾਲ ਹੋਈ ਕੁੱਟਮਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ਾ ਦੇਣ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਸੰਸਦ ਵਿੱਚ ਇਸ ਮੁੱਦੇ ‘ਤੇ ਚਰਚਾ ਕਰਨਾ ਚਾਹੁੰਦੀ ਹੈ, ਪਰ ਉਸ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੌਜਵਾਨਾਂ ‘ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕਰ ਰਹੀ ਹੈ, ਜਦਕਿ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਜਾਣੀਆਂ ਚਾਹੀਦੀਆਂ ਹਨ। ਬਾਅਦ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਰਾਮ ਮਨੋਹਰ ਲੋਹੀਆ ਹਸਪਤਾਲ ਵੀ ਪਹੁੰਚੇ, ਜਿੱਥੇ ਉਨ੍ਹਾਂ ਨੇ ਜ਼ਖ਼ਮੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ।

LEAVE A REPLY

Please enter your comment!
Please enter your name here