Saturday, July 11, 2026
Home Punjab ਪੰਜਾਬ ਦੇ 15 ਜ਼ਿਲ੍ਹਿਆਂ ’ਚ ਅੱਜ ਮੀਂਹ ਦੇ ਆਸਾਰ, ਤਿੰਨ ਜ਼ਿਲ੍ਹਿਆਂ ਲਈ...

ਪੰਜਾਬ ਦੇ 15 ਜ਼ਿਲ੍ਹਿਆਂ ’ਚ ਅੱਜ ਮੀਂਹ ਦੇ ਆਸਾਰ, ਤਿੰਨ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

0
3

ਮੋਹਾਲੀ: ਚੰਡੀਗੜ੍ਹ ਸਮੇਤ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ।

ਇਸ ਤੋਂ ਇਲਾਵਾ ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ। ਕੁਝ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਠੰਢੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਤਾਪਮਾਨ ਆਮ ਪੱਧਰ ਦੇ ਆਸ-ਪਾਸ ਹੀ ਰਿਹਾ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਸ਼ਾਮ 5:30 ਵਜੇ ਤੱਕ ਚੰਡੀਗੜ੍ਹ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਦਰਜ ਕੀਤਾ ਗਿਆ। ਫਾਜ਼ਿਲਕਾ ਵਿੱਚ ਸਭ ਤੋਂ ਵੱਧ 25.5 ਮਿਲੀਮੀਟਰ ਮੀਂਹ ਪਿਆ। ਬਠਿੰਡਾ ਵਿੱਚ 3.0 ਮਿਲੀਮੀਟਰ, ਜਦਕਿ ਚੰਡੀਗੜ੍ਹ ਸ਼ਹਿਰ ਵਿੱਚ 1.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ 11 ਅਤੇ 12 ਜੁਲਾਈ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਰਹੇਗੀ। ਇਸ ਤੋਂ ਬਾਅਦ ਮੀਂਹ ਦੀਆਂ ਗਤੀਵਿਧੀਆਂ ਵਿੱਚ ਮੁੜ ਕਮੀ ਆ ਸਕਦੀ ਹੈ ਅਤੇ ਸਿਰਫ਼ ਇੱਕ-ਦੋ ਥਾਵਾਂ ’ਤੇ ਹਲਕਾ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ 10 ਤੋਂ 13 ਜੁਲਾਈ ਦਰਮਿਆਨ ਸੂਬੇ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਵੀ ਪੈ ਸਕਦਾ ਹੈ।

 

LEAVE A REPLY

Please enter your comment!
Please enter your name here