Google search engine
HomePunjab14 ਮਾਰਚ ਤੋਂ ਪੰਜਾਬ-ਚੰਡੀਗੜ੍ਹ ‘ਚ ਮੀਂਹ ਦੀ ਸੰਭਾਵਨਾ, ਤਾਪਮਾਨ ਵਿੱਚ ਆ ਸਕਦੀ...

14 ਮਾਰਚ ਤੋਂ ਪੰਜਾਬ-ਚੰਡੀਗੜ੍ਹ ‘ਚ ਮੀਂਹ ਦੀ ਸੰਭਾਵਨਾ, ਤਾਪਮਾਨ ਵਿੱਚ ਆ ਸਕਦੀ ਹੈ ਕਮੀ

ਚੰਡੀਗੜ੍ਹ: ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਬਦਲਾਵ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ, 14 ਮਾਰਚ ਤੋਂ ਕਈ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਸਿਲਸਿਲਾ ਲਗਭਗ ਤਿੰਨ ਦਿਨਾਂ ਤੱਕ ਜਾਰੀ ਰਹਿ ਸਕਦਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ।

ਤਾਪਮਾਨ ਵਿੱਚ ਆ ਸਕਦੀ ਹੈ ਗਿਰਾਵਟ

ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਵੱਡਾ ਬਦਲਾਅ ਨਹੀਂ ਹੋਵੇਗਾ, ਪਰ 14 ਤੋਂ 16 ਮਾਰਚ ਦਰਮਿਆਨ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਨਾਲ ਤਾਪਮਾਨ ਵਿੱਚ ਕਮੀ ਆ ਸਕਦੀ ਹੈ।

ਪੱਛਮੀ ਗੜਬੜ ਦਾ ਅਸਰ

ਮਾਹਿਰਾਂ ਮੁਤਾਬਕ, ਇਹ ਬਦਲਾਅ ਇੱਕ ਨਵੇਂ ਪੱਛਮੀ ਗੜਬੜ (Western Disturbance) ਦੇ ਸਰਗਰਮ ਹੋਣ ਕਾਰਨ ਹੋਵੇਗਾ। ਇਸ ਨਾਲ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ।

ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਤੇਜ਼ ਹਵਾਵਾਂ ਅਤੇ ਮੀਂਹ ਦੌਰਾਨ ਸਾਵਧਾਨ ਰਹਿਣ ਅਤੇ ਖੇਤੀਬਾੜੀ ਨਾਲ ਜੁੜੇ ਕਿਸਾਨ ਵੀ ਮੌਸਮ ਅਪਡੇਟਾਂ ‘ਤੇ ਨਜ਼ਰ ਰੱਖਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI