Thursday, July 16, 2026
Home National 15 ਰਾਜਾਂ ਵਿੱਚ ਮੀਂਹ-ਤੂਫਾਨ ਦੀ ਚੇਤਾਵਨੀ, ਪੰਜਾਬ ਦੇ 6 ਜ਼ਿਲ੍ਹਿਆਂ ਲਈ ਅਲਰਟ...

15 ਰਾਜਾਂ ਵਿੱਚ ਮੀਂਹ-ਤੂਫਾਨ ਦੀ ਚੇਤਾਵਨੀ, ਪੰਜਾਬ ਦੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ

0
28

ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਨੇ 16 ਮਈ, ਸ਼ਨੀਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਲਈ ਮੌਸਮ ਨੂੰ ਲੈ ਕੇ ਅਹਿਮ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 15 ਰਾਜਾਂ ਵਿੱਚ ਗਰਜ-ਤੂਫਾਨ, ਤੇਜ਼ ਹਵਾਵਾਂ ਅਤੇ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਬਿਹਾਰ, ਪੰਜਾਬ ਸਮੇਤ ਕਈ ਰਾਜ ਇਸ ਅਲਰਟ ਵਿੱਚ ਸ਼ਾਮਲ ਹਨ।

ਮੌਸਮ ਵਿਭਾਗ ਮੁਤਾਬਕ ਕੁਝ ਖੇਤਰਾਂ ਵਿੱਚ ਹਵਾਵਾਂ ਦੀ ਰਫ਼ਤਾਰ 80 ਤੋਂ 85 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ, ਜਦਕਿ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਗਰਜ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਪੰਜਾਬ ਵਿੱਚ ਵੀ ਮੌਸਮ ਨੂੰ ਲੈ ਕੇ ਚੌਕਸੀ ਜਾਰੀ ਕੀਤੀ ਗਈ ਹੈ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਮੁਕਤਸਰ ਵਿੱਚ ਗਰਜ-ਤੂਫਾਨ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਦਿੱਲੀ-ਐਨਸੀਆਰ ਵਿੱਚ ਫਿਲਹਾਲ ਮੌਸਮ ਕੁਝ ਸੁਹਾਵਣਾ ਰਿਹਾ, ਪਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਮੁੜ 40 ਤੋਂ 42 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੇ ਆਸਾਰ ਹਨ। IMD ਨੇ 17 ਮਈ ਤੋਂ ਉੱਤਰੀ ਭਾਰਤ ਵਿੱਚ ਗਰਮੀ ਵਧਣ ਅਤੇ ਹੀਟਵੇਵ ਦੀ ਸੰਭਾਵਨਾ ਵੀ ਜਤਾਈ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖੁੱਲ੍ਹੇ ਖੇਤਰਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

LEAVE A REPLY

Please enter your comment!
Please enter your name here