Home National ਰਾਜਪਾਲ ਯਾਦਵ ਦੀਆਂ ਵਧੀਆਂ ਮੁਸ਼ਕਲਾਂ

ਰਾਜਪਾਲ ਯਾਦਵ ਦੀਆਂ ਵਧੀਆਂ ਮੁਸ਼ਕਲਾਂ

0
1

ਮੁੰਬਈ: ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੈਂਟਰਲ ਬੈਂਕ ਆਫ਼ ਇੰਡੀਆ ਨੇ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਸਥਿਤ ਉਨ੍ਹਾਂ ਦੇ ਜੱਦੀ ਘਰ ‘ਤੇ 16.61 ਕਰੋੜ ਰੁਪਏ ਦੇ ਬਕਾਇਆ ਕਰਜ਼ੇ ਸਬੰਧੀ ਕੁਰਕੀ ਦਾ ਨੋਟਿਸ ਚਸਪਾ ਕੀਤਾ ਹੈ।

ਬੈਂਕ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ 34 ਦਿਨਾਂ ਦੇ ਅੰਦਰ ਬਕਾਇਆ ਰਕਮ ਦਾ ਭੁਗਤਾਨ ਨਹੀਂ ਕੀਤਾ ਗਿਆ ਤਾਂ ਬੈਂਕ ਨਿਯਮਾਂ ਅਨੁਸਾਰ ਸੰਪਤੀ ਦੀ ਨਿਲਾਮੀ ਦੀ ਕਾਰਵਾਈ ਸ਼ੁਰੂ ਕਰੇਗਾ।

ਇਸ ਕਾਰਵਾਈ ਤੋਂ ਬਾਅਦ ਅਦਾਕਾਰ ਰਾਜਪਾਲ ਯਾਦਵ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਫਿਲਹਾਲ ਇਸ ਮਾਮਲੇ ਸਬੰਧੀ ਰਾਜਪਾਲ ਯਾਦਵ ਜਾਂ ਉਨ੍ਹਾਂ ਦੀ ਟੀਮ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

LEAVE A REPLY

Please enter your comment!
Please enter your name here