HomeHaryana Newsਰਾਮਚੰਦਰ ਛਤਰਪਤੀ ਕਤਲ ਮਾਮਲਾ: ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਰਾਮ ਰਹੀਮ ਬਰੀ

ਰਾਮਚੰਦਰ ਛਤਰਪਤੀ ਕਤਲ ਮਾਮਲਾ: ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਰਾਮ ਰਹੀਮ ਬਰੀ

ਬਠਿੰਡਾ: ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਵੱਡਾ ਮੋੜ ਆਇਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਦੇ ਸਿਰਸਾ ਨਾਲ ਸਬੰਧਤ ਇਸ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਸਿੰਘ ਨੂੰ ਨੂੰ ਬਰੀ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਵੱਲੋਂ ਵਿਸਥਾਰਪੂਰਵਕ ਹੁਕਮ ਅਜੇ ਜਾਰੀ ਹੋਣੇ ਬਾਕੀ ਹਨ।

24 ਅਕਤੂਬਰ 2002 ਨੂੰ ਸਿਰਸਾ ਵਿੱਚ ‘ਪੂਰਾ ਸੱਚ’ ਅਖ਼ਬਾਰ ਦੇ ਸੰਪਾਦਕ ਰਾਮਚੰਦਰ ਛਤਰਪਤੀ ਨੂੰ ਘਰੋਂ ਬਾਹਰ ਸੱਦ ਕੇ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ। ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਏ ਜਾਣ ਮਗਰੋਂ 21 ਨਵੰਬਰ 2002 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ।

ਬਾਅਦ ਵਿੱਚ ਸੈਂਟਰਲ ਬਿਊਰੋ ਆਫ ਇੰਨਵੈਸਟੀਗੇਸ਼ਨ (CBI) ਦੀ ਵਿਸ਼ੇਸ਼ ਅਦਾਲਤ ਨੇ 17 ਜਨਵਰੀ 2019 ਨੂੰ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਡੇਰਾ ਮੁਖੀ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਝੂਠਾ ਫਸਾਇਆ ਗਿਆ ਹੈ।

ਹਾਈਕੋਰਟ ਵਿੱਚ ਸੁਣਵਾਈ

ਮਾਮਲੇ ਦੀ ਦੁਬਾਰਾ ਸੁਣਵਾਈ ਦੌਰਾਨ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਵਿਕ੍ਰਮ ਅਗਰਵਾਲ ਦੀ ਬੈਂਚ ਅੱਗੇ ਕਈ ਕਾਨੂੰਨੀ ਸਵਾਲ ਉੱਠੇ। 25 ਸਤੰਬਰ 2025 ਨੂੰ ਅੰਤਿਮ ਦਲੀਲਾਂ ਸੁਣਨ ਮਗਰੋਂ ਫੈਸਲਾ ਸੁਰੱਖਿਅਤ ਰੱਖਿਆ ਗਿਆ ਸੀ। ਲਗਭਗ ਚਾਰ ਮਹੀਨੇ ਬਾਅਦ ਅਦਾਲਤ ਨੇ ਅੱਜ ਫੈਸਲਾ ਸੁਣਾਉਂਦਿਆਂ ਰਾਮ ਰਹੀਮ ਨੂੰ ਬਰੀ ਕਰ ਦਿੱਤਾ।

ਡੇਰਾ ਮੁਖੀ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹਨ। ਫੈਸਲੇ ਤੋਂ ਬਾਅਦ ਡੇਰਾ ਪ੍ਰੇਮੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ।

ਅਦਾਲਤ ਦੇ ਵਿਸਥਾਰਪੂਰਵਕ ਹੁਕਮ ਆਉਣ ਮਗਰੋਂ ਮਾਮਲੇ ਦੇ ਹੋਰ ਕਾਨੂੰਨੀ ਪੱਖ ਸਪਸ਼ਟ ਹੋਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI