Monday, August 17, 2026
Home Patiala Updates ਰੈੱਡ ਕਰਾਸ ਵੱਲੋਂ ਬੂਟੇ ਲਗਾਉਣ ਦਾ ਉਪਰਾਲਾ ਸ਼ਲਾਘਾਯੋਗ: ਗਿੱਲ, ਢਿੱਲੋਂ, ਟਿਵਾਣਾ

ਰੈੱਡ ਕਰਾਸ ਵੱਲੋਂ ਬੂਟੇ ਲਗਾਉਣ ਦਾ ਉਪਰਾਲਾ ਸ਼ਲਾਘਾਯੋਗ: ਗਿੱਲ, ਢਿੱਲੋਂ, ਟਿਵਾਣਾ

0
1

ਪਟਿਆਲਾ: ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਪਟਿਆਲਾ ਵੱਲੋਂ  ਇੰਡੀਅਨ ਰੈਡ ਕਰਾਸ ਸੁਸਾਇਟੀ ਸਟੇਟ ਬ੍ਰਾਂਚ ਪੰਜਾਬ ਅਤੇ ਚੰਡੀਗੜ੍ਹ ਦੇ ਸਕੱਤਰ ਸਾਬਕਾ ਆਈ.ਏ.ਐਸ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਬੂਟੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਸਿਵਲ ਸਰਵਿਸਿਜ਼ ਵੈਟਰਨ ਐਸੋਸੀਏਸ਼ਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ, ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਕੀਤਾ ਗਿਆ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਰਿਟਾਇਰਡ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਸ੍ਰੀ ਰਾਜਦੀਪ ਸਿੰਘ ਗਿੱਲ ਅਤੇ ਰਿਟਾਇਰਡ ਡਾਇਰੈਕਟਰ ਜਨਰਲ ਆਫ਼ ਪੁਲਿਸ ਰਾਜਸਥਾਨ ਅਮਰਜੋਤ ਸਿੰਘ ਗਿੱਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਪਰਮਜੀਤ ਸਿੰਘ ਅਤੇ ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ, ਸਟੇਟ ਬ੍ਰਾਂਚ ਪੰਜਾਬ ਅਤੇ ਚੰਡੀਗੜ੍ਹ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ। ਪ੍ਰੋਗਰਾਮ ਦਾ ਉਦਘਾਟਨ ਰਿਟਾਇਰਡ ਆਈ ਜੀ ਪਰਮਜੀਤ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਪਟਿਆਲਾ ਵਰਿੰਦਰ ਸਿੰਘ ਟਿਵਾਣਾ ਨੇ ਕੀਤਾ। ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਵੱਲੋਂ ਸਾਰੇ ਆਏਂ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਐਸ.ਐਸ. ਭਿੰਡਰ ਰਿਟਾਇਰਡ ਚੀਫ਼ ਇੰਜੀਨੀਅਰ, ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ, ਕੋਸਲਰ ਰਣਜੀਤ ਕੌਰ, ਕੋਸਲਰ ਅਮਰਜੀਤ ਕੌਰ, ਕੋਸਲਰ ਪਰਮਿੰਦਰ ਕੌਰ ਵਰਮਾ, ਕੋਸਲਰ ਗੁਰਮੀਤ ਸਿੰਘ, ਕੋਸਲਰ ਜਸਪ੍ਰੀਤ ਸਿੰਘ, ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ ਨੇ ਸ਼ਿਰਕਤ ਕੀਤੀ।

ਇਸ ਮੌਕੇ ਤੇ ਸੰਬੋਧਨ ਕਰਦਿਆਂ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਰਾਜਦੀਪ ਸਿੰਘ ਗਿੱਲ ਨੇ ਕਿਹਾ ਕਿ ਨਸ਼ਾ ਸਮਾਜ ਦੀ ਸਭ ਤੋਂ ਵੱਡੀ ਬੁਰਾਈ ਹੈ ਅਤੇ ਇਸਨੂੰ ਜੜ੍ਹੋਂ ਖਤਮ ਕਰਨ ਲਈ ਸਿਰਫ ਪੁਲਿਸ ਜਾਂ ਕਾਨੂੰਨ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਪਵੇਗਾ। ਉਹਨਾਂ ਕਿਹਾ ਕਿ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਮੁੜ ਵਸੇਬਾ ਕੇਂਦਰ ਨਸ਼ਾ ਪੀੜਤਾਂ ਨੂੰ ਨਵਾਂ ਜੀਵਨ ਦੇਣ ਦਾ ਸ਼ਲਾਘਾਯੋਗ ਕਾਰਜ ਕਰ ਰਿਹਾ ਹੈ। ਬੂਟੇ ਲਗਾਉਣ ਦੀ ਇਹ ਪਹਿਲਕਦਮੀ ਨਾ ਸਿਰਫ ਵਾਤਾਵਰਨ ਲਈ ਲਾਹੇਵੰਦ ਹੈ ਸਗੋਂ ਇੱਥੇ ਇਲਾਜ ਅਧੀਨ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਵੱਲ ਵੀ ਪ੍ਰੇਰਿਤ ਕਰੇਗੀ।

ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ ਰਾਜਸਥਾਨ ਅਮਰਜੋਤ ਸਿੰਘ ਗਿੱਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਿਵੇਂ ਅਸੀਂ ਬੂਟੇ ਦੀ ਪਾਲਣਾ ਕਰਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਸਮਾਜ ਦੀ ਵੀ ਪਾਲਣਾ ਕਰਨੀ ਚਾਹੀਦੀ ਹੈ। ਨਸ਼ੇ ਵਿੱਚ ਫਸਿਆ ਨੌਜਵਾਨ ਵੀ ਇੱਕ ਕੋਮਲ ਬੂਟੇ ਵਾਂਗ ਹੈ, ਜਿਸਨੂੰ ਸਹੀ ਦੇਖਭਾਲ ਅਤੇ ਪਿਆਰ ਦੀ ਲੋੜ ਹੈ।

ਮਾਣਯੋਗ ਜ਼ਿਲ੍ਹਾ ਸੈਸ਼ਨ ਜੱਜ ਪਰਮਜੀਤ ਸਿੰਘ  ਨੇ ਕਿਹਾ ਕਿ ਨਸ਼ਾ ਮੁਕਤੀ ਦੇ ਨਾਲ-ਨਾਲ ਵਾਤਾਵਰਨ ਸੁਰੱਖਿਆ ਦਾ ਸੁਨੇਹਾ ਦੇਣਾ ਬਹੁਤ ਹੀ ਵਧੀਆ ਉਪਰਾਲਾ ਹੈ। ਉਹਨਾਂ ਕੇਂਦਰ ਵਿੱਚ ਰਹਿ ਰਹੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਨੂੰ ਤਿਆਗ ਕੇ ਰੁੱਖਾਂ ਵਾਂਗ ਹੀ ਮਜ਼ਬੂਤ ਅਤੇ ਸਮਾਜ ਲਈ ਲਾਹੇਵੰਦ ਬਣਨ।

ਸਕੱਤਰ ਇੰਡੀਅਨ ਰੈਡ ਕਰਾਸ ਸੁਸਾਇਟੀ ਸਟੇਟ ਬ੍ਰਾਂਚ ਪੰਜਾਬ ਅਤੇ ਚੰਡੀਗੜ੍ਹ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਵੱਲੋਂ ਸੂਬੇ ਭਰ ਵਿੱਚ ਨਸ਼ਾ ਮੁਕਤੀ ਦੇ ਨਾਲ-ਨਾਲ ਸਮਾਜ ਭਲਾਈ ਦੇ ਕਈ ਕਾਰਜ ਕੀਤੇ ਜਾ ਰਹੇ ਹਨ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਵਰਿੰਦਰ ਸਿੰਘ ਟਿਵਾਣਾ ਨੇ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ  100 ਤੋਂ ਵੱਧ ਫ਼ਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ ਅਤੇ ਉਹਨਾਂ ਦੀ ਸੰਭਾਲ ਦਾ ਪ੍ਰਣ ਲਿਆ ਗਿਆ।

ਫੋਟੋ ਕੈਪਸਨ, ਬੂਟੇ ਲਗਾਉਂਦੇ ਹੋਏ ਰਾਜਦੀਪ ਸਿੰਘ ਗਿੱਲ, ਅਮਰਜੋਤ ਸਿੰਘ ਗਿੱਲ, ਸ਼ਿਵਦੁਲਾਰ ਸਿੰਘ ਢਿੱਲੋਂ, ਅਮਰਜੀਤ ਸਿੰਘ, ਵਰਿੰਦਰ ਟਿਵਾਣਾ, ਪਰਮਿੰਦਰ ਕੌਰ ਮਨਚੰਦਾ ਅਤੇ ਹੋਰ।

LEAVE A REPLY

Please enter your comment!
Please enter your name here