Home Haryana News ਐਸ.ਵਾਈ.ਐਲ ਮੁੱਦੇ ਦੇ ਹੱਲ ਲਈ ਰੈਗੂਲਰ ਮੀਟਿੰਗਾਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਮਾਨ,...

ਐਸ.ਵਾਈ.ਐਲ ਮੁੱਦੇ ਦੇ ਹੱਲ ਲਈ ਰੈਗੂਲਰ ਮੀਟਿੰਗਾਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਮਾਨ, ਨਾਇਬ ਸੈਣੀ

0
66

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਸੀਨੀਅਰ ਅਧਿਕਾਰੀ ਐਸਵਾਈਐਲ ਮੁੱਦੇ ਦੇ ਹੱਲ ਲਈ ਰੈਗੂਲਰ ਮੀਟਿੰਗਾਂ ਕਰਨਗੇ।

ਸੁਪਰੀਮ ਕੋਰਟ ਦੇ ਹੁਕਮਾਂ ’ਤੇ ਦੋਵਾਂ ਮੁੱਖ ਮੰਤਰੀਆਂ ਵੱਲੋਂ ਸਾਂਝੀ ਮੀਟਿੰਗ ਕਰਨ ਤੋਂ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਵਿਚ ਭਗਵੰਤ ਮਾਨ ਅਤੇ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੀ ਮੀਟਿੰਗ ਬਹੁਤ ਸੁਖਾਵੇਂ ਅਤੇ ਚੰਗੇ ਮਾਹੌਲ ‘ਚ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਸਾਡੇ ਮਾਰਗ ਦਰਸ਼ਕ ਹਨ।

ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ ਕਿ ਪਹਿਲਾਂ ਅਧਿਕਾਰੀ ਰੈਗੂਲਰ ਮੀਟਿੰਗਾਂ ਕਰਨਗੇ ਅਤੇ ਫਿਰ ਜੋ ਖਾਕਾ ਉਹ ਤਿਆਰ ਕਰਨਗੇ, ਉਸ ’ਤੇ ਅਗਲੀ ਕਾਰਵਾਈ ਦਾ ਫੈਸਲਾ ਮੁੱਖ ਮੰਤਰੀ ਆਪਸ ਵਿਚ ਗੱਲਬਾਤ ਕਰ ਕੇ ਲੈਣਗੇ।
ਇਸ ਮੌਕੇ ਭਗਵੰਤ ਮਾਨ ਨੇ ਭਾਈ ਘਨੱਈਆ ਦਾ ਵੀ ਜ਼ਿਕਰ ਕੀਤਾ ਤੇ ਕਿਹਾ ਹਰਿਆਣਾ ਸਾਡਾ ਦੁਸ਼ਮਣ ਨਹੀਂ ਹੈ ਬਲਕਿ ਛੋਟਾ ਭਰਾ ਹੈ। ਉਹਨਾਂ ਕਿਹਾ ਕਿ ਦੋਵਾਂ ਰਾਜਾਂ ਦੇ ਲੋਕਾਂ ਦੇ ਹਿੱਤਾਂ ਦਾ ਖਿਆਲ ਰੱਖਿਆ ਜਾਵੇਗਾ ਤੇ ਇਸੇ ਦਿਸ਼ਾ ਵਿਚ ਫੈਸਲੇ ਲਏ ਜਾਣਗੇ।

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਹਰਿਆਣਾ ਦੇ ਸਿੰਜਾਈ ਮੰਤਰੀ ਸ਼ਰੂਤੀ ਚੌਧਰੀ ਤੇ ਦੋਵਾਂ ਰਾਜਾਂ ਦੇ ਅਧਿਕਾਰੀ ਵੀ ਇਸ ਮੀਟਿੰਗ ‘ਚ ਸ਼ਾਮਲ ਸਨ।

LEAVE A REPLY

Please enter your comment!
Please enter your name here