Home Punjab ਗਰਮੀ ਤੋਂ ਰਾਹਤ ਦੀ ਉਮੀਦ: ਪੰਜਾਬ ਵਿੱਚ ਮਾਨਸੂਨ ਦੀ ਆਮਦ ਨੂੰ ਲੈ...

ਗਰਮੀ ਤੋਂ ਰਾਹਤ ਦੀ ਉਮੀਦ: ਪੰਜਾਬ ਵਿੱਚ ਮਾਨਸੂਨ ਦੀ ਆਮਦ ਨੂੰ ਲੈ ਕੇ ਨਵਾਂ ਅਪਡੇਟ

0
25

ਪੰਜਾਬ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਲਈ ਹਾਲੇ ਕੁਝ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ (IMD) ਦੇ ਤਾਜ਼ਾ ਅਨੁਮਾਨਾਂ ਮੁਤਾਬਕ ਅਗਲੇ ਕੁਝ ਦਿਨਾਂ ਦੌਰਾਨ ਪੰਜਾਬ ਵਿੱਚ ਮਾਨਸੂਨ ਨਹੀਂ ਪਹੁੰਚੇਗਾ, ਹਾਲਾਂਕਿ 5 ਤੋਂ 11 ਜੂਨ ਦੇ ਵਿਚਕਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

IMD ਦੀ ਵਿਸਤ੍ਰਿਤ ਭਵਿੱਖਬਾਣੀ ਅਨੁਸਾਰ ਜੂਨ ਦੇ ਪਹਿਲੇ ਹਫ਼ਤੇ ਦੌਰਾਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਤਾਪਮਾਨ 40 ਤੋਂ 42 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਦੂਜੇ ਹਫ਼ਤੇ ਵਿੱਚ ਵੀ ਗਰਮੀ ਦਾ ਪ੍ਰਭਾਵ ਜਾਰੀ ਰਹਿਣ ਦੀ ਸੰਭਾਵਨਾ ਹੈ, ਹਾਲਾਂਕਿ ਕਿਤੇ-ਕਿਤੇ ਹਲਕੀ ਬਾਰਿਸ਼ ਨਾਲ ਕੁਝ ਰਾਹਤ ਮਿਲ ਸਕਦੀ ਹੈ।

ਮੌਸਮ ਮਾਹਿਰਾਂ ਦੇ ਅਨੁਸਾਰ ਦੱਖਣ-ਪੱਛਮੀ ਮਾਨਸੂਨ ਇਸ ਸਮੇਂ ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵੱਲ ਅੱਗੇ ਵੱਧ ਰਿਹਾ ਹੈ। ਉੱਤਰੀ ਭਾਰਤ, ਜਿਸ ਵਿੱਚ ਪੰਜਾਬ ਵੀ ਸ਼ਾਮਲ ਹੈ, ਵਿੱਚ ਮਾਨਸੂਨ ਦੇ ਮਹੀਨੇ ਦੇ ਅਖੀਰਲੇ ਹਿੱਸੇ ਜਾਂ ਜੁਲਾਈ ਦੀ ਸ਼ੁਰੂਆਤ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ IMD ਨੇ ਚੇਤਾਵਨੀ ਦਿੱਤੀ ਹੈ ਕਿ ਜੂਨ ਮਹੀਨੇ ਦੌਰਾਨ ਪੰਜਾਬ ਵਿੱਚ ਆਮ ਨਾਲੋਂ ਵੱਧ ਹੀਟਵੇਵ ਵਾਲੇ ਦਿਨ ਦੇਖਣ ਨੂੰ ਮਿਲ ਸਕਦੇ ਹਨ। ਇਸ ਲਈ ਲੋਕਾਂ ਨੂੰ ਦੁਪਹਿਰ ਸਮੇਂ ਬੇਲੋੜੀ ਬਾਹਰ ਜਾਣ ਤੋਂ ਬਚਣ ਅਤੇ ਪਾਣੀ ਦੀ ਪੂਰੀ ਮਾਤਰਾ ਲੈਣ ਦੀ ਸਲਾਹ ਦਿੱਤੀ ਗਈ ਹੈ।

LEAVE A REPLY

Please enter your comment!
Please enter your name here