Friday, September 11, 2026
Home Punjab Malerkotla ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਅਗਾਊਂ...

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਅਗਾਊਂ ਪ੍ਰਬੰਧਾਂ ਦੀ ਸਮੀਖਿਆ

0
1

• 1,646 ਸੀ.ਆਰ.ਐੱਮ. ਮਸ਼ੀਨਾਂ ਨਾਲ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਿਲੇਗੀ ਸਹੂਲਤ

ਮਾਲੇਰਕੋਟਲਾ: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਪੱਧਰ ’ਤੇ ਅਗਾਊਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਉਪਲਬਧ ਕਰਾਪ ਰੈਜ਼ੀਡਿਊ ਮੈਨੇਜਮੈਂਟ (CRM) ਮਸ਼ੀਨਰੀ ਦਾ ਜਾਇਜ਼ਾ ਲਿਆ ਗਿਆ ਅਤੇ ਪਿੰਡ-ਵਾਰ ਮਸ਼ੀਨਰੀ ਦੀ ਲੋੜ ਅਤੇ ਉਪਲਬਧਤਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਸਾਲ 2018-19 ਤੋਂ 2025-26 ਤੱਕ ਸਬਸਿਡੀ ਤਹਿਤ ਕੁੱਲ 1,884 ਖੇਤੀਬਾੜੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਵਿੱਚੋਂ 688 ਮਸ਼ੀਨਾਂ ਆਪਣੀ ਪੰਜ ਸਾਲਾਂ ਦੀ ਵਰਕਿੰਗ ਲਾਈਫ ਪੂਰੀ ਕਰ ਚੁੱਕੀਆਂ ਹਨ, ਜਿਸ ਕਾਰਨ ਇਸ ਸਮੇਂ 1,196 CRM ਮਸ਼ੀਨਾਂ ਉਪਲਬਧ ਹਨ। ਇਸ ਤੋਂ ਇਲਾਵਾ, ਸਾਲ 2026-27 ਦੌਰਾਨ 450 ਨਵੀਆਂ ਮਸ਼ੀਨਾਂ ਉਪਲਬਧ ਹੋਣ ਨਾਲ ਕੁੱਲ 1,646 ਕਾਰਜਸ਼ੀਲ CRM ਮਸ਼ੀਨਾਂ ਉਪਲਬਧ ਹੋਣਗੀਆਂ। ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਦੇ ਮਾਲੇਰਕੋਟਲਾ ਬਲਾਕ ਵਿੱਚ 32 ਅਤੇ ਅਹਿਮਦਗੜ੍ਹ ਬਲਾਕ ਵਿੱਚ 21, ਕੁੱਲ 53 ਬੇਲਰ ਵੀ ਉਪਲਬਧ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਮਸ਼ੀਨਰੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕਸਟਮ ਹਾਇਰਿੰਗ ਸੈਂਟਰਾਂ (CHCs) ਰਾਹੀਂ ਛੋਟੇ ਕਿਸਾਨਾਂ ਨੂੰ ਮਸ਼ੀਨਾਂ ਉਪਲਬਧ ਕਰਵਾਉਣ, ਸਹਿਕਾਰੀ ਸਭਾਵਾਂ ਰਾਹੀਂ ਵੱਡੇ ਟਰੈਕਟਰਾਂ ਦੀ ਮੋਬਿਲਾਈਜ਼ੇਸ਼ਨ ਕਰਨ ਅਤੇ ਕਿਸਾਨਾਂ ਨੂੰ ਮਸ਼ੀਨਰੀ ਦੀ ਵਰਤੋਂ ਸਬੰਧੀ ਜਾਗਰੂਕਤਾ ਤੇ ਸਿਖਲਾਈ ਦੇਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਤੱਕ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਪਹੁੰਚਾਉਣ ਅਤੇ ਮਸ਼ੀਨਰੀ ਦੀ ਉਪਲਬਧਤਾ ਦਾ ਵੱਧ ਤੋਂ ਵੱਧ ਲਾਭ ਯਕੀਨੀ ਬਣਾਉਣ ਲਈ ਵਿਭਾਗੀ ਪੱਧਰ ’ਤੇ ਯੋਜਨਾਬੱਧ ਉਪਰਾਲੇ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਮੇਂ ਸਿਰ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਕਿਸਾਨਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਅਤੇ ਉਨ੍ਹਾਂ ਨੂੰ ਉਪਲਬਧ ਸਰਕਾਰੀ ਸਹੂਲਤਾਂ ਤੇ ਮਸ਼ੀਨਰੀ ਬਾਰੇ ਜਾਣਕਾਰੀ ਦੇਣ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਡੀ.ਐਸ.ਪੀ. ਸਤੀਸ਼ ਕੁਮਾਰ, ਬੀ.ਡੀ.ਪੀ.ਓ. ਬਬਲਜੀਤ ਕੌਰ, ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ, ਖੇਤੀਬਾੜੀ ਅਫਸਰ ਕੁਲਬੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸਤਿੰਦਰ ਕੌਰ, ਡੀ.ਆਰ.ਸੀ.ਐਸ. ਵਿਜੇਂਦਰ ਸੰਧੂ, ਸਹਾਇਕ ਇੰਜੀਨੀਅਰ ਸਰਤਾਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here