HomePunjabਹੋਲਾ ਮਹੱਲਾ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੜਕਾਂ ਦੀ ਮੁਰੰਮਤ ਦਾ...

ਹੋਲਾ ਮਹੱਲਾ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ

ਆਨੰਦਪੁਰ ਸਾਹਿਬ: ਹੋਲਾ ਮਹੱਲਾ ਦੌਰਾਨ ਦੇਸ਼ ਅਤੇ ਵਿਦੇਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਵਾਲੀਆਂ ਲੱਖਾਂ ਸੰਗਤਾਂ ਨੂੰ ਸੁਚਾਰੂ ਆਵਾਜਾਈ ਦੀ ਸਹੂਲਤ ਦੇਣ ਲਈ ਮੇਲਾ ਖੇਤਰ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਹ ਜਾਣਕਾਰੀ ਸੰਦੀਪ ਕੁਮਾਰ, ਐਕਸੀਅਨ ਨੈਸ਼ਨਲ ਹਾਈਵੇ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਅਦਿੱਤਿਆਂ ਡਚਲਵਾਲ, ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ, ਤਾਂ ਜੋ ਹੋਲਾ ਮਹੱਲਾ ਤੋਂ ਪਹਿਲਾਂ ਨੈਸ਼ਨਲ ਹਾਈਵੇ 503 ਐਕਸਟੈਂਸ਼ਨ ਨੂੰ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸੁਰੱਖਿਆ ਅਤੇ ਆਰਾਮਦਾਇਕ ਯਾਤਰਾ ਵਿਭਾਗ ਦੀ ਪ੍ਰਾਥਮਿਕਤਾ ਹੈ।

ਐਕਸੀਅਨ ਸੰਦੀਪ ਕੁਮਾਰ ਨੇ ਦੱਸਿਆ ਕਿ ਮੇਲੇ ਤੋਂ ਪਹਿਲਾਂ ਨੈਸ਼ਨਲ ਹਾਈਵੇ 503 ਐਕਸਟੈਂਸ਼ਨ ‘ਤੇ ਮੁਰੰਮਤ, ਪੈਚ ਵਰਕ ਅਤੇ ਹੋਰ ਲੋੜੀਂਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਖਾਸ ਤੌਰ ‘ਤੇ ਦੱਸਿਆ ਕਿ ਨਵਜੋਤ ਸਿੰਘ (ਐਸ.ਡੀ.ਓ.) ਅਤੇ ਹਰਪ੍ਰੀਤ ਸਿੰਘ (ਜੇ.ਈ.) ਦੀ ਦੇਖ-ਰੇਖ ਹੇਠ ਬੱਢਲ ਗੇਟ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਦੇ ਰਸਤੇ ‘ਤੇ ਪੈਚ ਵਰਕ ਜਾਰੀ ਹੈ, ਜਿਸ ਨਾਲ ਯਾਤਰੀਆਂ ਅਤੇ ਵਾਹਨਾਂ ਦੀ ਆਵਾਜਾਈ ਹੋਰ ਸੁਚੱਜੀ ਬਣੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਰਿਹਾ ਅਤੇ ਅਧਿਕਾਰੀਆਂ ਵੱਲੋਂ ਨਿਰੰਤਰ ਨਿਰੀਖਣ ਕੀਤਾ ਜਾ ਰਿਹਾ ਹੈ। ਹੋਲਾ ਮਹੱਲਾ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਕੇ ਸੰਗਤਾਂ ਲਈ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਯਕੀਨੀ ਬਣਾਈ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments