Tuesday, August 18, 2026
Home Punjab Malerkotla ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਸੜਕ ਸੁਰੱਖਿਆ ਸਲਾਹਕਾਰ ਕਮੇਟੀ, ਸੇਫ ਸਕੂਲ ਵਾਹਨ...

ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਸੜਕ ਸੁਰੱਖਿਆ ਸਲਾਹਕਾਰ ਕਮੇਟੀ, ਸੇਫ ਸਕੂਲ ਵਾਹਨ ਅਤੇ ਹਿਟ ਐਂਡ ਰਨ ਕਮੇਟੀ ਦੀ ਬੈਠਕ

0
18

ਵਧੀਕ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀਆਂ ਦਿੱਤੀਆਂ ਹਦਾਇਤਾਂ

ਮਾਲੇਰਕੋਟਲਾ : ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਸਲਾਹਕਾਰ ਕਮੇਟੀ, ਸੇਫ ਸਕੂਲ ਵਾਹਨ ਕਮੇਟੀ ਅਤੇ ਹਿਟ ਐਂਡ ਰਨ ਕਮੇਟੀ ਦੀ ਮਹੀਨੇਵਾਰ ਸਮੀਖਿਆ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਸੜਕ ਦੁਰਘਟਨਾਵਾਂ ਵਿੱਚ ਕਮੀ ਲਿਆਉਣ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨਾਲ ਸਬੰਧਤ ਰੋਡ ਮੈਪ, ਕਾਰਜ ਯੋਜਨਾ ਅਤੇ ਸੁਝਾਵਾਂ ਸਮੇਤ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਜਲਦ ਪੇਸ਼ ਕੀਤੀ ਜਾਵੇ।
ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਵਿਦਿਅਕ ਅਦਾਰਿਆਂ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਏ ਜਾਣ ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਨਾਬਾਲਗਾਂ ਵੱਲੋਂ ਵਾਹਨ ਚਲਾਉਣ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਅਤੇ ਲੋਕਾਂ ਨੂੰ ਲਗਾਤਾਰ ਜਾਗਰੂਕ ਕਰਨ ਲਈ ਵੀ ਕਿਹਾ।
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜਨਤਕ ਆਵਾਜਾਈ ਨਾਲ ਜੁੜੇ ਵਾਹਨ ਚਾਲਕਾਂ ਦੇ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾਣ।
ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸੁਰੱਖਿਅਤ ਆਵਾਜਾਈ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਟ੍ਰੈਫਿਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਸੜਕ ਦੁਰਘਟਨਾਵਾਂ ਵਿੱਚ ਕਮੀ ਲਿਆ ਕੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਐਸ.ਡੀ.ਐਮ.ਅਮਰਗੜ੍ਹ ਰਾਕੇਸ ਕੁਮਾਰ ਸ਼ਰਮਾ, ਰੀਜਨਲ ਟਰਾਂਸਪੋਰਟ ਅਫਸਰ ਕਰਨਬੀਰ ਸਿੰਘ, ਸਹਾਇਕ ਟਰਾਂਸਪੋਰਟ ਅਫ਼ਸਰ ਸਹਿਨਾਜ ਪਰਵੀਨ , ਡੀ.ਐੱਸ.ਪੀ ਯਾਦਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ, ਕਾਰਜ ਸਾਧਕ ਅਮਰਗੜ੍ਹ /ਅਹਿਮਦਗੜ੍ਹ ਅਸ਼ੀਸ਼ ਕੁਮਾਰ, ਐਕਸ਼ੀਅਨ ਪੰਚਾਇਤੀ ਰਾਜ ਹਿਰਦੈਪਾਲ ਸਿੰਘ, ਜਿਲਾ ਬਾਲ ਸੁਰਖਿਆ ਅਫਸਰ ਹਰਪ੍ਰੀਤ ਕੌਰ, ਜਨਰਲ ਮੈਨੇਜਰ ਪੀ.ਆਰ.ਟੀ.ਸੀ ਗੁਰਬਖਸ਼ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here