Home Patiala Updates ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ...

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ – ਡਾ ਹਿਮਾਂਸ਼ੂ ਅਗਰਵਾਲ

0
29

ਪਟਿਆਲਾ, 30 ਅਪ੍ਰੈਲ:

ਡੀ ਸੀ ਨੇ 24×7 ਪਾਣੀ ਸਪਲਾਈ ਪ੍ਰਾਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਨਹਿਰੀ ਪਾਣੀ ਪਾਇਪਲਾਈਨ ਕੰਮ ਤੇਜ਼ ਕਰਨ ਦੀ ਹਦਾਇਤ – ਡੀ ਸੀ

ਵਿਭਾਗਾਂ ਨੂੰ ਦਿਨ-ਰਾਤ ਕੰਮ ਕਰਕੇ ਪ੍ਰਾਜੈਕਟ ਜਲਦੀ ਮੁਕੰਮਲ ਕਰਨ ਦੇ ਆਦੇਸ਼ – ਡਾ ਹਿਮਾਂਸ਼ੂ ਅਗਰਵਾਲ

ਪਟਿਆਲਾ ਸ਼ਹਿਰ ‘ਚ 24X7 ਨਹਿਰੀ ਪਾਣੀ ਦੀ ਸਪਲਾਈ ਲਈ ਪਾਇਪਲਾਈਨ ਪਾਉਣ ਦੇ ਚੱਲ ਰਹੇ ਕੰਮ ਦੌਰਾਨ  ਪਟਿਆਲਾ ਦੇ ਡਿਪਟੀ ਕਮਿਸ਼ਨਰ  ਡਾ ਹਿਮਾਂਸ਼ੂ ਅਗਰਵਾਲ ਨੇ  ਅੱਜ ਪਟਿਆਲਾ ਵਿਖੇ ਨਹਿਰੀ ਪਾਣੀ ‘ਤੇ ਅਧਾਰਤ 565.52 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਪ੍ਰਗਤੀ ਦਾ  ਜਾਇਜ਼ਾ ਲਿਆ । ਓਹਨਾ ਭਾਦਸੋਂ ਚੁੰਗੀ ਤ੍ਰਿਪੜੀ ਏਰੀਆ , ਵਾਈ ਪੀ ਐਸ  ਵਿਖੇ ਚਲ ਰਹੇ ਕਮ ਦੀ ਵੀ ਸਮੀਖਿਆ ਕਰਦਿਆਂ  ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ  ਕਿ ਦਿਨ-ਰਾਤ ਕਰਕੇ ਸਾਰੇ ਕੰਮ ਜਲਦੀ ਮੁਕੰਮਲ ਕੀਤੇ ਜਾਣ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਸੰਯੁਕਤ ਕਮਿਸ਼ਨਰ ਮੈਡਮ ਸੋਨਮ ਅਤੇ ਪੰਜਾਬ ਵਿਕਾਸ ਕਮਿਸ਼ਨ ਦੀ ਟੀਮ ਦੇ ਮੈਂਬਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਤੇ ਐਲ ਐਂਡ ਟੀ ਕੰਪਨੀ ਅਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਭਾਦਸੋਂ ਰੋਡ , ਤ੍ਰਿਪੜੀ  ਅਤੇ ਵਾਈ ਪੀ ਐਸ ‘ ਤੇ ਪਾਇਪ ਲਾਈਨ ਦਾ ਕੰਮ ਹੋਣ ਕਾਰਨ  ਅਜਿਹੇ ਪ੍ਰਬੰਧ ਕੀਤੇ ਜਾਣ ਤਾਂ ਕਿ ਵਾਹਨ ਚਾਲਕਾਂ  ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।

ਡੀ ਸੀ ਨੇ ਕਿਹਾ ਕਿ 24 ਘੰਟੇ ਨਹਿਰੀ ਪਾਣੀ ਦੀ ਪਾਇਪਲਾਈਨ ਪਾਉਣ ਲਈ ਪੁੱਟੀ ਜਾਣ ਵਾਲੀ ਸੜਕ ਕਰਕੇ ਆਵਾਜਾਈ ਪ੍ਰਭਾਵਤ ਹੋਣ ਤੋਂ ਬਚਾਅ ਲਈ ਉਚੇਚੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ ਦੀ ਵੀ ਹਦਾਇਤ ਕੀਤੀ ਗਈ ਹੈ ਤਾਂ ਕਿ ਸੜਕ ਪੁੱਟਣ ਤੋਂ ਬਾਅਦ ਪਾਇਪਲਾਈਨ ਪਾਉਣ ਦੇ ਬਾਅਦ ਸੜਕ ਨੂੰ ਤੁਰੰਤ ਚੱਲਣਯੋਗ ਬਣਾਇਆ ਜਾਵੇ ਤਾਂ ਕਿ ਆਵਾਜਾਈ ਪ੍ਰਭਾਵਤ ਨਾ ਹੋਵੇ।

ਇਸ ਕੰਮ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਨੇ ਦੱਸਿਆ ਕਿ ਸ਼ਹਿਰ ਵਿੱਚ ਪਾਈਪਲਾਈਨ ਪਾਏ ਜਾਣ ਦਾ ਕੰਮ ਬਹੁਤ ਤੇਜੀ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ ਅਤੇ ਸੜਕਾਂ ਪੁੱਟੀਆਂ ਹੋਣ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਉਹ ਲੋਕਾਂ ਦੀ ਪ੍ਰੇਸ਼ਾਨੀ ਸਮਝ ਰਹੇ ਹਨ ਪਰੰਤੂ ਪਾਣੀ ਦੀ ਪਾਈਪਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਨੂੰ ਨਾਲੋ-ਨਾਲ ਠੀਕ ਵੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਮੈਂਬਰ ਪੀ ਡੀ ਸੀ ਵੈਭਵ ਮਹੇਸ਼ਵਰੀ , ਐਲ ਐਂਡ ਟੀ ਦੇ ਨੁਮਾਇੰਦੇ ਪੰਕਜ ਗਿਰੀ ,   ਐਸ ਡੀ ਓ ਸੀਵਰੇਜ ਬੋਰਡ ਹਨਿਸ਼ ਮਿੱਤਲ, ਐਸ ਡੀ ਓ ਮਯੰਕ ਕਾਂਸਲ, ਐਕਸੀਅਨ ਐਮ ਸੀ ਪੀ ਕੁਲਜਿੰਦਰ ਸਿੰਘ ਮੋਜੂਦ ਸਨ।

LEAVE A REPLY

Please enter your comment!
Please enter your name here