Tuesday, August 25, 2026
Home Punjab ਭਿੱਖੀਵਿੰਡ ਵਿੱਚ ਪਿਸਤੌਲ ਦੀ ਨੋਕ ’ਤੇ ਲੁੱਟ, ਵਿਰੋਧ ਕਰਨ ’ਤੇ ਨੌਜਵਾਨ ਨੂੰ...

ਭਿੱਖੀਵਿੰਡ ਵਿੱਚ ਪਿਸਤੌਲ ਦੀ ਨੋਕ ’ਤੇ ਲੁੱਟ, ਵਿਰੋਧ ਕਰਨ ’ਤੇ ਨੌਜਵਾਨ ਨੂੰ ਮਾਰੀ ਗੋਲੀ

0
2

ਭਿੱਖੀਵਿੰਡ: ਪਿੰਡ ਸੁਗੇ ਵਿੱਚ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਆਏ ਦੋ ਨੌਜਵਾਨਾਂ ਨੂੰ ਪਿਸਤੌਲ ਦੀ ਨੋਕ ’ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਰੋਧ ਕਰਨ ’ਤੇ ਲੁਟੇਰਿਆਂ ਨੇ ਇੱਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦਿੱਤੀ ਅਤੇ ਉਸ ਦਾ ਮੋਟਰਸਾਈਕਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਜ਼ਖ਼ਮੀ ਨੌਜਵਾਨ ਅਰਜਨ ਸਿੰਘ ਵਾਸੀ ਮੁੱਲਾ ਮਹਿਰਾਮ ਨੇ ਦੱਸਿਆ ਕਿ ਉਹ ਆਪਣੇ ਸਾਥੀ ਰੁਪਿੰਦਰ ਸਿੰਘ ਨਾਲ ਪਿੰਡ ਸੁਗੇ ਵਿੱਚ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਆਇਆ ਸੀ। ਸਮਾਗਮ ਵਿੱਚ ਜਾਣ ਤੋਂ ਪਹਿਲਾਂ ਉਹ ਪਿੰਡ ਦੇ ਛੱਪੜ ਨੇੜੇ ਖੜ੍ਹੇ ਸਨ। ਇਸ ਦੌਰਾਨ ਪਿੱਛੋਂ ਮੋਟਰਸਾਈਕਲ ’ਤੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਪਿਸਤੌਲ ਦਿਖਾ ਕੇ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ।

ਅਰਜਨ ਸਿੰਘ ਵੱਲੋਂ ਵਿਰੋਧ ਕਰਨ ’ਤੇ ਲੁਟੇਰਿਆਂ ਨੇ ਉਸ ਦੇ ਪੱਟ ਵਿੱਚ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਉਹ ਉਸ ਦਾ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਏ। ਘਟਨਾ ਵਿੱਚ ਵਰਤਿਆ ਗਿਆ ਮੋਟਰਸਾਈਕਲ ਨੰਬਰ PB-46-AQ-1636 ਦੱਸਿਆ ਗਿਆ ਹੈ।

ਗੋਲੀ ਲੱਗਣ ਕਾਰਨ ਜ਼ਖ਼ਮੀ ਅਰਜਨ ਸਿੰਘ ਨੂੰ ਤੁਰੰਤ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਥਾਣਾ ਭਿੱਖੀਵਿੰਡ ਦੇ ਐਸ.ਐਚ.ਓ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੀੜਤਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here