HomePunjabLudhianaਰੂਰਲ ਹੈਲਥ ਫਾਰਮੇਸੀ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ...

ਰੂਰਲ ਹੈਲਥ ਫਾਰਮੇਸੀ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨਾਲ ਕੀਤੀ ਮੁਲਾਕਾਤ, ਸਨਮਾਨਿਤ ਕਰਕੇ ਕੀਤਾ ਧੰਨਵਾਦ

ਖੰਨਾ, 6 ਨਵੰਬਰ :

ਪੇਂਡੂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਫਾਰਮੇਸੀ ਅਧਿਕਾਰੀਆਂ ਦੇ ਮੁੱਦਿਆਂ ’ਤੇ ਹੋਈ ਚਰਚਾ

ਰੂਰਲ ਹੈਲਥ ਫਾਰਮੇਸੀ ਅਫਸਰ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕੀਤੀ। ਇਸ ਮੌਕੇ ਯੂਨੀਅਨ ਦੇ ਮੈਂਬਰਾਂ ਨੇ ਮੰਤਰੀ ਸੌਂਦ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਧੰਨਵਾਦ ਅਤੇ ਅਭਿਨੰਦਨ ਕੀਤਾ। ਇਸ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਸੀ ਵਿਚਾਰ-ਵਟਾਂਦਰਾ ਕਰਦਿਆਂ ਪੇਂਡੂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਫਾਰਮੇਸੀ ਅਧਿਕਾਰੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਯੂਨੀਅਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਗੁਰਮੀਤ ਸਿੰਘ, ਰੂਪਿੰਦਰ ਸਿੰਘ ਰਾਜਾ, ਨਵਜੋਤ ਕੌਰ, ਰੂਪਿੰਦਰ ਕੌਰ, ਗਗਨਦੀਪ ਕੌਰ, ਰਣਦੀਪ ਭਨੋਟ, ਲਖਵਿੰਦਰ ਸਿੰਘ, ਹਰਜੀਤ ਸਿੰਘ ਸਮੇਤ ਯੂਨੀਅਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments