Tuesday, September 8, 2026
Home Punjab ਬੇਅਦਬੀ ਮਾਮਲਾ: SIT ਨੇ ਸੁਖਬੀਰ ਬਾਦਲ ਨੂੰ ਮੁੜ ਕੀਤਾ ਤਲਬ

ਬੇਅਦਬੀ ਮਾਮਲਾ: SIT ਨੇ ਸੁਖਬੀਰ ਬਾਦਲ ਨੂੰ ਮੁੜ ਕੀਤਾ ਤਲਬ

0
1

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਬੇਅਦਬੀ ਮਾਮਲੇ ਵਿੱਚ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸੁਖਬੀਰ ਬਾਦਲ ਨੂੰ ਨਵੇਂ ਸਿਰੇ ਤੋਂ ਨੋਟਿਸ ਜਾਰੀ ਕਰਕੇ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, SIT ਵੱਲੋਂ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੁਖਬੀਰ ਸਿੰਘ ਬਾਦਲ ਤੋਂ ਬੇਅਦਬੀ ਮਾਮਲੇ ਸਬੰਧੀ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਵੀ ਜਾਂਚ ਟੀਮ ਵੱਲੋਂ ਇਸ ਮਾਮਲੇ ਵਿੱਚ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਹੁਣ SIT ਵੱਲੋਂ ਮੁੜ ਤਲਬ ਕੀਤੇ ਜਾਣ ਤੋਂ ਬਾਅਦ ਮਾਮਲੇ ਦੀ ਜਾਂਚ ਨੂੰ ਲੈ ਕੇ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

 

LEAVE A REPLY

Please enter your comment!
Please enter your name here