Home Punjab ਸਫਾਈ ਕਰਮਚਾਰੀਆਂ ਦੀ ਹੜਤਾਲ ਨਾਲ ਕਪੂਰਥਲਾ ਵਿੱਚ ਸਫਾਈ ਵਿਵਸਥਾ ਪ੍ਰਭਾਵਿਤ, 30 ਜੁਲਾਈ...

ਸਫਾਈ ਕਰਮਚਾਰੀਆਂ ਦੀ ਹੜਤਾਲ ਨਾਲ ਕਪੂਰਥਲਾ ਵਿੱਚ ਸਫਾਈ ਵਿਵਸਥਾ ਪ੍ਰਭਾਵਿਤ, 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ

0
1

ਕਪੂਰਥਲਾ: ਕਪੂਰਥਲਾ ਸ਼ਹਿਰ ਵਿੱਚ ਸਫਾਈ ਕਰਮਚਾਰੀਆਂ ਦੀ ਲਗਾਤਾਰ ਚੱਲ ਰਹੀ ਹੜਤਾਲ ਕਾਰਨ ਸਫਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗਣ ਨਾਲ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਦੌਰਾਨ ਮਿਉਂਸਪਲ ਮੁਲਾਜ਼ਮ ਜਥੇਬੰਦੀ ਨੇ 30 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਮੁਕੰਮਲ ਬੰਦ ਦਾ ਐਲਾਨ ਕੀਤਾ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ।

ਮਿਉਂਸਪਲ ਮੁਲਾਜ਼ਮ ਜਥੇਬੰਦੀ ਦੇ ਸੂਬਾ ਪ੍ਰਧਾਨ ਗੋਪਾਲ ਥਾਪਰ ਨੇ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਵੀ ਬਿਨਾਂ ਕਿਸੇ ਨਤੀਜੇ ਦੇ ਸਮਾਪਤ ਹੋਈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਮੁਲਾਜ਼ਮਾਂ ਦੀ ਕੋਈ ਵੀ ਜਾਇਜ਼ ਮੰਗ ਨਹੀਂ ਮੰਨੀ।

ਗੋਪਾਲ ਥਾਪਰ ਨੇ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ 30 ਜੁਲਾਈ ਦੇ ਪੰਜਾਬ ਬੰਦ ਦੌਰਾਨ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਜਾਂ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਉੱਧਰ, ਹੜਤਾਲ ਅਤੇ ਪੰਜਾਬ ਬੰਦ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਦੀ ਚਿੰਤਾ ਵੀ ਵਧ ਗਈ ਹੈ। ਜੇਕਰ ਜਲਦ ਕੋਈ ਹੱਲ ਨਾ ਨਿਕਲਿਆ ਤਾਂ ਸਫਾਈ ਵਿਵਸਥਾ ਹੋਰ ਪ੍ਰਭਾਵਿਤ ਹੋ ਸਕਦੀ ਹੈ ਅਤੇ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


LEAVE A REPLY

Please enter your comment!
Please enter your name here