Thursday, September 3, 2026
Home Haryana News ਪੰਚਕੂਲਾ ’ਚ ਸਫਾਈ ਕਰਮਚਾਰੀਆਂ ਦਾ ਹੱਲਾ-ਬੋਲ, ਠੇਕੇਦਾਰੀ ਪ੍ਰਥਾ ਖਤਮ ਕਰਨ ਦੀ ਮੰਗ

ਪੰਚਕੂਲਾ ’ਚ ਸਫਾਈ ਕਰਮਚਾਰੀਆਂ ਦਾ ਹੱਲਾ-ਬੋਲ, ਠੇਕੇਦਾਰੀ ਪ੍ਰਥਾ ਖਤਮ ਕਰਨ ਦੀ ਮੰਗ

ਸਫਾਈ ਕਰਮਚਾਰੀਆਂ ਨੇ ਨਿਗਮ ਦਫ਼ਤਰ ਬਾਹਰ ਕੀਤਾ ਪ੍ਰਦਰਸ਼ਨ

0
12
haryana

ਪੰਚਕੂਲਾ: ਪੰਚਕੂਲਾ ਵਿੱਚ ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਰਮਚਾਰੀਆਂ ਨੇ ਅਧਿਕਾਰੀਆਂ ਦਾ ਰਸਤਾ ਰੋਕ ਕੇ ਆਪਣਾ ਰੋਸ ਜ਼ਾਹਰ ਕੀਤਾ।

ਪ੍ਰਦਰਸ਼ਨਕਾਰੀ ਸਫਾਈ ਕਰਮਚਾਰੀਆਂ ਨੇ ਠੇਕੇਦਾਰੀ ਪ੍ਰਥਾ ਖਤਮ ਕਰਨ ਅਤੇ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਨਿਯੁਕਤ ਕਰਨ ਦੀ ਮੰਗ ਕੀਤੀ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਆਵਾਜ਼ ਉਠਾ ਰਹੇ ਹਨ, ਪਰ ਹਾਲੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ।

ਨਗਰ ਨਿਗਮ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਾਰਨ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਰਿਹਾ। ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਜਲਦ ਕਾਰਵਾਈ ਨਾ ਹੋਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here