Tuesday, July 14, 2026
Home Punjab ਪੰਜਾਬ ‘ਚ ਤਿੰਨ ਦਿਨ ਸਕੂਲ ,ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ...

ਪੰਜਾਬ ‘ਚ ਤਿੰਨ ਦਿਨ ਸਕੂਲ ,ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

0
35

ਪੰਜਾਬ: ਪੰਜਾਬ ਵਿੱਚ ਇੱਕ ਵਾਰ ਫਿਰ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ । ਪੰਜਾਬ ਵਿੱਚ ਮਾਰਚ ਮਹੀਨੇ ਦੇ ਦੌਰਾਨ ਕਈ ਜਨਤਕ ਛੁੱਟੀਆਂ ਪੈਣ ਵਾਲੀਆਂ ਹਨ । ਇਸ ਦੇ ਨਾਲ ਹੀ, ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ, ਕਿਉਂਕਿ ਜ਼ਿਆਦਾਤਰ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਦੌਰਾਨ ਖਤਮ ਹੁੰਦੀਆਂ ਹਨ। ਇਸ ਮਹੀਨੇ, ਹੋਲੀ ਅਤੇ ਰਮਜ਼ਾਨ ਵਰਗੇ ਤਿਉਹਾਰਾਂ ਦੇ ਨਾਲ-ਨਾਲ ਹੋਰ ਖਾਸ ਮੌਕਿਆਂ ‘ਤੇ ਛੁੱਟੀਆਂ ਨਿਰਧਾਰਤ ਕੀਤੀਆਂ ਗਈਆਂ ਹਨ।

21 ਮਾਰਚ ਨੂੰ ਈਦ-ਉਲ-ਫਿਤਰ ਦੇ ਮੌਕੇ ‘ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਅਗਲੇ ਦਿਨ, 22 ਮਾਰਚ ਨੂੰ ਐਤਵਾਰ ਹੋਣ ਕਾਰਨ ਹਫ਼ਤਾਵਾਰੀ ਛੁੱਟੀ ਹੋਵੇਗੀ । 23 ਮਾਰਚ ਨੂੰ ਵੀ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ । ਇਸ ਦਿਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਦੇ ਮੌਕੇ ‘ਤੇ ਰਾਜ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ । ਤੁਹਾਨੂੰ ਦੱਸ ਦੇਈਏ ਕਿ ,ਮਾਰਚ ਦੇ ਅੰਤ ਵਿੱਚ ਵੀ 2 ਹੋਰ ਮਹੱਤਵਪੂਰਨ ਛੁੱਟੀਆਂ ਰਹਿਣਗੀਆਂ । 26 ਮਾਰਚ ਨੂੰ ਰਾਮ ਨੌਮੀ ਅਤੇ 31 ਮਾਰਚ ਨੂੰ ਮਹਾਵੀਰ ਜਯੰਤੀ ਦੇ ਮੌਕੇ ‘ਤੇ ਸਕੂਲ ,ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ ।

LEAVE A REPLY

Please enter your comment!
Please enter your name here