Home Blog ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ

ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ

0
34

ਮਾਲੇਰਕੋਟਲਾ, 16 ਅਪ੍ਰੈਲ –

ਸੇਫ ਸਕੂਲ ਵਾਹਨ ਪਾਲਿਸੀ” ਅਧੀਨ 22 ਬੱਸਾਂ ਦੀ ਜਾਂਚ, 1 ਬੱਸ ਦਾ ਕੀਤਾ ਚਲਾਨ

ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਬਾਲ ਸੁਰੱਖਿਆ ਵਿਭਾਗ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ “ਸੇਫ ਸਕੂਲ ਵਾਹਨ ਪਾਲਿਸੀ” ਦੇ ਨਿਯਮਾਂ ਅਧੀਨ ਵੱਖ-ਵੱਖ ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ, ਤਾਂ ਜੋ ਬੱਚਿਆਂ ਦੀ ਆਵਾਜਾਈ ਨੂੰ ਹੋਰ ਵੀ ਸੁਰੱਖਿਅਤ ਬਣਾਇਆ ਜਾ ਸਕੇ।
ਇਸ ਚੈਕਿੰਗ ਦੌਰਾਨ ਕੁੱਲ 22 ਸਕੂਲੀ ਬੱਸਾਂ ਦੀ ਪੜਤਾਲ ਕੀਤੀ ਗਈ। ਟੀਮ ਵੱਲੋਂ ਵਾਹਨਾਂ ਦੇ ਅਹਿਮ ਦਸਤਾਵੇਜ਼ਾਂ ਜਿਵੇਂ ਰਜਿਸਟ੍ਰੇਸ਼ਨ ਸਰਟੀਫਿਕੇਟ, ਇਨਸ਼ੋਰੈਂਸ, ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਪ੍ਰਮਾਣ ਪੱਤਰ ਅਤੇ ਡਰਾਈਵਰਾਂ ਦੇ ਡ੍ਰਾਈਵਿੰਗ ਲਾਇਸੰਸ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਬੱਸਾਂ ਵਿੱਚ ਲਾਜ਼ਮੀ ਸੁਰੱਖਿਆ ਸਹੂਲਤਾਂ ਜਿਵੇਂ ਫਸਟ ਏਡ ਬਾਕਸ, ਫਾਇਰ ਐਕਸਟਿੰਗਵਿਸ਼ਰ, ਐਮਰਜੈਂਸੀ ਏਗਜ਼ਿਟ ਅਤੇ ਸਪੀਡ ਗਵਰਨਰ ਦੀ ਵੀ ਚੈਕਿੰਗ ਕੀਤੀ ਗਈ। ਇਸ ਕਾਰਵਾਈ ਦੌਰਾਨ ਇੱਕ ਬੱਸ ਇਨਸ਼ੋਰੈਂਸ ਪ੍ਰਮਾਣ ਪੱਤਰ ਨਾ ਹੋਣ ਕਾਰਨ ਚਲਾਨ ਕੀਤਾ ਗਿਆ ਅਤੇ ਸਬੰਧਿਤ ਪ੍ਰਬੰਧਕਾਂ ਨੂੰ ਤੁਰੰਤ ਦਸਤਾਵੇਜ਼ ਪੂਰੇ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਇਸ ਮੌਕੇ ਆਰ.ਟੀ.ਓ. ਸ਼ਹਿਨਾਜ਼ ਪ੍ਰਵੀਨ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਡਰਾਈਵਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ “ਸੇਫ ਸਕੂਲ ਵਾਹਨ ਪਾਲਿਸੀ” ਦੇ ਸਾਰੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਬੱਚਿਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ ਅਤੇ ਅਗਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
ਇਸ ਮੌਕੇ ਲੀਗਲ ਅਫ਼ਸਰ (ਬਾਲ ਸੁਰੱਖਿਆ ਵਿਭਾਗ) ਬਬੀਤਾ ਕੁਮਾਰੀ, ਐਸ.ਐਚ.ਓ. ਬਲਵੀਰ ਸਿੰਘ, ਸਿੱਖਿਆ ਵਿਭਾਗ ਤੋਂ ਗੁਰਜੰਟ ਸਿੰਘ, ਲਵਪ੍ਰੀਤ ਸਿੰਘ, ਸੋਸ਼ਲ ਵਰਕਰ ਗੁਰਜੰਟ ਸਿੰਘ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

LEAVE A REPLY

Please enter your comment!
Please enter your name here