HomePunjabMalerkotlaਮਾਲੇਰਕੋਟਲਾ ਵਿੱਚ ਡਿਜੀਟਲ ਜਨਗਣਨਾ-2027 ਤਹਿਤ ਸਵੈ-ਗਣਨਾ ਮੁਹਿੰਮ ਨੂੰ ਮਿਲੀ ਰਫ਼ਤਾਰ

ਮਾਲੇਰਕੋਟਲਾ ਵਿੱਚ ਡਿਜੀਟਲ ਜਨਗਣਨਾ-2027 ਤਹਿਤ ਸਵੈ-ਗਣਨਾ ਮੁਹਿੰਮ ਨੂੰ ਮਿਲੀ ਰਫ਼ਤਾਰ

ਮਾਲੇਰਕੋਟਲਾ: ਡਿਜੀਟਲ ਜਨਗਣਨਾ-2027 ਤਹਿਤ ਸਵੈ-ਗਣਨਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਆਜਮ ਦਾਰਾ ਅਤੇ ਚੇਅਰਪਰਸਨ ਟਰੇਡਰਜ਼ ਕਮਿਸ਼ਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ ਵੱਲੋਂ ਆਪਣੇ ਪਰਿਵਾਰਾਂ ਦੀ ਸਵੈ-ਗਣਨਾ ਆਨਲਾਈਨ ਪੋਰਟਲ ’ਤੇ ਪੂਰੀ ਕਰਕੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ।

ਉਨ੍ਹਾਂ ਕਿਹਾ ਕਿ ਡਿਜੀਟਲ ਜਨਗਣਨਾ ਦੇ ਤਹਿਤ ਆਨਲਾਈਨ ਪੋਰਟਲ https://se.census.gov.in ਰਾਹੀਂ ਜ਼ਿਲ੍ਹਾ ਨਿਵਾਸੀ ਅਤੇ ਵਪਾਰੀ ਆਪਣੇ ਪਰਿਵਾਰ ਨਾਲ ਸਬੰਧਤ ਜਾਣਕਾਰੀ ਖੁਦ ਭਰ ਕੇ ਆਸਾਨੀ ਨਾਲ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਅਤੇ ਸਟੀਕ ਜਾਣਕਾਰੀ ਦੇ ਕੇ ਦੇਸ਼ ਦੀ ਵਿਕਾਸ ਯਾਤਰਾ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਜਨਗਣਨਾ ਸਰਕਾਰ ਦੀਆਂ ਸਮਾਜਿਕ ਅਤੇ ਆਰਥਿਕ ਨੀਤੀਆਂ ਤਿਆਰ ਕਰਨ ਦਾ ਅਹਿਮ ਆਧਾਰ ਹੁੰਦੀ ਹੈ। ਸਹੀ ਡਾਟਾ ਹੀ ਭਵਿੱਖ ਦੀਆਂ ਲੋਕ ਭਲਾਈ ਯੋਜਨਾਵਾਂ, ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਮਦਦਗਾਰ ਸਾਬਤ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਜਨਗਣਨਾ ਲਈ ਟੋਲ ਫ਼ਰੀ ਹੈਲਪਲਾਈਨ ਨੰਬਰ 1855 ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਲੋਕ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ 30 ਅਪ੍ਰੈਲ ਤੋਂ 14 ਮਈ ਤੱਕ ਸਵੈ-ਗਣਨਾ ਕੀਤੀ ਜਾ ਰਹੀ ਹੈ, ਜਦਕਿ 15 ਮਈ ਤੋਂ 13 ਜੂਨ ਤੱਕ ਗਿਣਤੀਕਾਰ ਘਰ-ਘਰ ਜਾ ਕੇ 33 ਸਵਾਲਾਂ ਦੇ ਆਧਾਰ ’ਤੇ ਜਾਣਕਾਰੀ ਇਕੱਠੀ ਕਰਨਗੇ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments