HomePunjabਪੰਜਾਬ-ਚੰਡੀਗੜ੍ਹ ‘ਚ ਭਿਆਨਕ ਗਰਮੀ ਦਾ ਕਹਿਰ, “ਗੰਭੀਰ ਹੀਟਵੇਵ” ਅਲਰਟ ਜਾਰੀ, ਸਕੂਲਾਂ ‘ਚ...

ਪੰਜਾਬ-ਚੰਡੀਗੜ੍ਹ ‘ਚ ਭਿਆਨਕ ਗਰਮੀ ਦਾ ਕਹਿਰ, “ਗੰਭੀਰ ਹੀਟਵੇਵ” ਅਲਰਟ ਜਾਰੀ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ/ਪੰਜਾਬ: ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਾਤਾਰ ਵੱਧ ਰਹੀ ਭਿਆਨਕ ਗਰਮੀ ਨੂੰ ਦੇਖਦਿਆਂ ਪ੍ਰਸ਼ਾਸਨ ਅਤੇ ਮੌਸਮ ਵਿਭਾਗ ਪੂਰੀ ਤਰ੍ਹਾਂ ਅਲਰਟ ਮੋਡ ਵਿੱਚ ਆ ਗਏ ਹਨ। ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਲਈ “ਗੰਭੀਰ ਹੀਟਵੇਵ” ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ, ਜਿਸ ਕਾਰਨ ਹੀਟਸਟ੍ਰੋਕ, ਡੀਹਾਈਡਰੇਸ਼ਨ ਅਤੇ ਗਰਮੀ ਨਾਲ ਜੁੜੀਆਂ ਹੋਰ ਬਿਮਾਰੀਆਂ ਦਾ ਖ਼ਤਰਾ ਵਧ ਗਿਆ ਹੈ।

ਇਸ ਦੌਰਾਨ, ਚੰਡੀਗੜ੍ਹ ਐਡਮਿਨਿਸਟ੍ਰੇਸ਼ਨ ਨੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਦੇ ਸਕੂਲਾਂ ਵਿੱਚ 23 ਮਈ ਤੋਂ 30 ਜੂਨ 2026 ਤੱਕ ਕੁੱਲ 39 ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਹਾਲਾਂਕਿ, ਅਧਿਆਪਕਾਂ ਨੂੰ 29 ਅਤੇ 30 ਜੂਨ ਨੂੰ ਸਕੂਲ ਹਾਜ਼ਰ ਹੋਣਾ ਪਵੇਗਾ। ਪ੍ਰਸ਼ਾਸਨ ਵੱਲੋਂ ਜਾਰੀ ਸਲਾਹ ਅਨੁਸਾਰ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਦੁਪਹਿਰ ਸਮੇਂ ਸਿੱਧੀ ਧੁੱਪ ਤੋਂ ਬਚਣ ਲਈ ਕਿਹਾ ਗਿਆ ਹੈ। ਸਕੂਲਾਂ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇਣ ਅਤੇ ਵੱਧ ਗਰਮੀ ਦੌਰਾਨ ਕਿਸੇ ਵੀ ਬਾਹਰੀ ਗਤੀਵਿਧੀ ਤੋਂ ਬਚਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮੌਸਮ ਵਿਭਾਗ ਮੁਤਾਬਕ ਦੁਪਹਿਰ ਦੇ ਸਮੇਂ ਤੇਜ਼ ਧੁੱਪ ਅਤੇ ਗਰਮ ਹਵਾਵਾਂ ਸਿਹਤ ‘ਤੇ ਗੰਭੀਰ ਅਸਰ ਪਾ ਸਕਦੀਆਂ ਹਨ। ਖਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਬਿਮਾਰ ਵਿਅਕਤੀਆਂ ਨੂੰ ਵੱਧ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਸਿਹਤ ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਵੱਧਦਾ ਤਾਪਮਾਨ ਸਰੀਰ ਵਿੱਚ ਪਾਣੀ ਦੀ ਕਮੀ ਤੇਜ਼ੀ ਨਾਲ ਕਰ ਸਕਦਾ ਹੈ, ਜਿਸ ਕਾਰਨ ਚੱਕਰ ਆਉਣੇ, ਕਮਜ਼ੋਰੀ, ਉਲਟੀਆਂ ਅਤੇ ਹੀਟਸਟ੍ਰੋਕ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਪ੍ਰਸ਼ਾਸਨ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਬਹੁਤ ਜ਼ਰੂਰੀ ਹੋਣ ‘ਤੇ ਹੀ ਘਰਾਂ ਤੋਂ ਬਾਹਰ ਨਿਕਲਿਆ ਜਾਵੇ। ਜੇਕਰ ਬਾਹਰ ਜਾਣਾ ਲਾਜ਼ਮੀ ਹੋਵੇ ਤਾਂ ਸਿਰ ਢੱਕ ਕੇ ਨਿਕਲੋ, ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨੋ ਅਤੇ ਵੱਧ ਤੋਂ ਵੱਧ ਪਾਣੀ ਪੀਂਦੇ ਰਹੋ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments