HomePunjabSGPC ਤੇ ਬਾਦਲ ਪਰਿਵਾਰ ਵਿਰੁੱਧ ਗਿਆਨੀ ਰਘਬੀਰ ਸਿੰਘ ਦੀ ਖੁੱਲ੍ਹੀ ਬਗਾਵਤ

SGPC ਤੇ ਬਾਦਲ ਪਰਿਵਾਰ ਵਿਰੁੱਧ ਗਿਆਨੀ ਰਘਬੀਰ ਸਿੰਘ ਦੀ ਖੁੱਲ੍ਹੀ ਬਗਾਵਤ

ਅੰਮ੍ਰਿਤਸਰ : ਗਿਆਨੀ ਰਘਬੀਰ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਬਾਦਲ ਪਰਿਵਾਰ ਵਿਰੁੱਧ ਖੁੱਲ੍ਹਾ ਮੋਰਚਾ ਖੋਲ੍ਹ ਦਿੱਤਾ। ਉਨ੍ਹਾਂ ਸੰਸਥਾ ਦੇ ਅੰਦਰ ਕਥਿਤ ਭ੍ਰਿਸ਼ਟਾਚਾਰ ਅਤੇ ਮਾੜੇ ਪ੍ਰਬੰਧਾਂ ਬਾਰੇ ਕਈ ਗੰਭੀਰ ਦੋਸ਼ ਲਗਾਏ।

ਗਿਆਨੀ ਰਘਬੀਰ ਸਿੰਘ ਨੇ ਦੋਸ਼ ਲਾਇਆ ਕਿ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿੱਚ ਅਖੰਡ ਪਾਠ ਸਾਹਿਬ ਲਈ ਸ਼ਰਧਾਲੂਆਂ ਤੋਂ 5-5 ਲੱਖ ਰੁਪਏ ਤੱਕ ਦੀ ਭੇਟਾ ਮੰਗੀ ਜਾ ਰਹੀ ਹੈ। ਇਸ ਤੋਂ ਇਲਾਵਾ ਗੁਰੂ ਘਰਾਂ ਦੀਆਂ ਕੀਮਤੀ ਜ਼ਮੀਨਾਂ ਵੇਚ ਕੇ ਪੈਸੇ ਨਿੱਜੀ ਜੇਬਾਂ ਵਿੱਚ ਪਾਏ ਜਾਣ ਦੇ ਦੋਸ਼ ਵੀ ਉਨ੍ਹਾਂ ਲਗਾਏ।

ਉਨ੍ਹਾਂ ਲੰਬੇ ਸਮੇਂ ਤੋਂ ਚੱਲ ਰਹੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਵੀ ਮੁੜ ਉਠਾਇਆ ਅਤੇ ਪੁੱਛਿਆ ਕਿ ਇਹ ਸਰੂਪ ਆਖ਼ਰ ਕਿੱਥੇ ਗਏ। ਜਥੇਦਾਰ ਨੇ ਸਪੱਸ਼ਟ ਕੀਤਾ ਕਿ ਉਹ 2 ਦਸੰਬਰ ਦੇ ਹੁਕਮਨਾਮੇ ਤੋਂ ਇੱਕ ਇੰਚ ਵੀ ਪਿੱਛੇ ਨਹੀਂ ਹਟਣਗੇ ਅਤੇ ਲੋੜ ਪੈਣ ‘ਤੇ ਸਰਬੱਤ ਖਾਲਸਾ ਸੱਦਣ ਤੋਂ ਵੀ ਗੁਰੇਜ਼ ਨਹੀਂ ਕਰਨਗੇ।

ਉਨ੍ਹਾਂ ਬਾਦਲ ਪਰਿਵਾਰ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸੰਸਥਾ ਨੂੰ ਨਿੱਜੀ ਹਿੱਤਾਂ ਲਈ ਵਰਤਿਆ ਗਿਆ ਹੈ ਅਤੇ SGPC ਵਿੱਚ ਫੈਲੇ ਭ੍ਰਿਸ਼ਟਾਚਾਰ ਲਈ ਉੱਚ ਲੀਡਰਸ਼ਿਪ ਜ਼ਿੰਮੇਵਾਰ ਹੈ। ਇਸ ਪ੍ਰੈਸ ਕਾਨਫਰੰਸ ਤੋਂ ਬਾਅਦ ਪੰਥਕ ਅਤੇ ਰਾਜਨੀਤਿਕ ਘੇਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI