HomePunjabਕੇਂਦਰ 'ਤੇ ਤਿੱਖੇ ਹਮਲੇ, ਪਾਣੀ ਦੇ ਮੁੱਦੇ 'ਤੇ ਸਖ਼ਤ ਸਟੈਂਡ, ਸੀਐਮ ਮਾਨ...

ਕੇਂਦਰ ‘ਤੇ ਤਿੱਖੇ ਹਮਲੇ, ਪਾਣੀ ਦੇ ਮੁੱਦੇ ‘ਤੇ ਸਖ਼ਤ ਸਟੈਂਡ, ਸੀਐਮ ਮਾਨ ਨੇ ਚੋਣਾਂ ਲਈ ਵੀ ਭਰਿਆ ਜਿੱਤ ਦਾ ਦਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ, ਪਾਣੀ ਦੇ ਮੁੱਦੇ ਅਤੇ ਆਉਣ ਵਾਲੀਆਂ ਸਥਾਨਕ ਚੋਣਾਂ ਸਬੰਧੀ ਆਪਣਾ ਸਖ਼ਤ ਰੁਖ਼ ਜ਼ਾਹਿਰ ਕੀਤਾ।

ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ’ਤੇ ਤਨਜ਼ ਕਸਦਿਆਂ ਕਿਹਾ ਕਿ ਜਿੱਥੇ ਦੇਸ਼ ਵਾਸੀਆਂ ਨੂੰ ਪੈਟਰੋਲ-ਡੀਜ਼ਲ ਬਚਾਉਣ ਅਤੇ ‘ਵਰਕ ਫਰਾਮ ਹੋਮ’ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ, ਉੱਥੇ ਖ਼ੁਦ ਵਿਦੇਸ਼ ਦੌਰੇ ਜਾਰੀ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਮਗਰੋਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ ’ਤੇ ਵਾਧੂ ਆਰਥਿਕ ਬੋਝ ਪਾਇਆ ਗਿਆ ਹੈ।

ਭਾਖੜਾ  ਬਿਆਸ ਮੈਨੇਜਮੈਂਟ ਬੋਰਡ (BBMB) ਅਤੇ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਸੀਐਮ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਆਪਣੇ ਹਿੱਸੇ ਦਾ ਪਾਣੀ ਕਿਸੇ ਵੀ ਹਾਲਤ ਵਿੱਚ ਵਾਧੂ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਨਿਰਧਾਰਿਤ ਸਾਲਾਨਾ ਕੋਟੇ ਮੁਤਾਬਕ ਹੀ ਪਾਣੀ ਦਿੱਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ ਕੋਈ ਵਾਧੂ ਰਿਲੀਜ਼ ਨਹੀਂ ਹੋਵੇਗੀ।

ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਸਰਕਾਰ ਦੇ ਮੁਫ਼ਤ ਬਿਜਲੀ, ਰੋਜ਼ਗਾਰ ਅਤੇ ਟੋਲ ਪਲਾਜ਼ਿਆਂ ਸਬੰਧੀ ਫੈਸਲੇ ਚੋਣਾਂ ਵਿੱਚ ਵੱਡਾ ਅਸਰ ਛੱਡਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments