ਪਟਿਆਲਾ : ਨੇ ਪੰਜਾਬ ਵਿੱਚ “ਪੰਜਾਬ ਬਚਾਓ, ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਲਿਆਓ” ਮੁਹਿੰਮ ਦੇ ਤਹਿਤ ਵਿਸਾਖੀ ਤੱਕ 40 ਰੈਲੀਆਂ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।
ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ Daljit Singh Cheema ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੀ ਰੈਲੀ 17 ਫਰਵਰੀ ਨੂੰ ਕਾਦੀਆਂ ਵਿੱਚ ਆਯੋਜਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 30 ਮਾਰਚ ਤੱਕ 28 ਰੈਲੀਆਂ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।
ਡਾ. ਚੀਮਾ ਨੇ ਅੱਗੇ ਦੱਸਿਆ ਕਿ 13 ਅਪ੍ਰੈਲ ਨੂੰ ਵਿਸਾਖੀ ਤੱਕ 40 ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਮੁਕੰਮਲ ਕਰ ਲਈਆਂ ਜਾਣਗੀਆਂ। ਇਨ੍ਹਾਂ ਰੈਲੀਆਂ ਦੌਰਾਨ ਪੰਜਾਬ ਦੇ ਗਰਮ ਮੁੱਦਿਆਂ ‘ਤੇ ਵਿਸਤ੍ਰਿਤ ਚਰਚਾ ਕੀਤੀ ਜਾਵੇਗੀ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ।



