ਅੰਮ੍ਰਿਤਸਰ: ਜ਼ਿਲ੍ਹਾ ਦਿਹਾਤੀ ਤੋਂ ਇੱਕ ਚੌਕਾਉਂਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਨੇ ਭਿੰਡੀ ਸੈਦਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਐਸ.ਐਚ.ਓ. ਸ਼ੀਸ਼ਪਾਲ ਸਿੰਘ ਨੂੰ ਡਰੋਨ ਰਾਹੀਂ ਆਈ ਹੈਰੋਇਨ ਦੀ ਵੱਡੀ ਖੇਪ ਦੀ ਦੁਰਵਰਤੋਂ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਦੇ ਤੁਰੰਤ ਬਾਅਦ ਉਸਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਹੈ।
ਰਿਪੋਰਟਾਂ ਮੁਤਾਬਕ, ਸਰਹੱਦ ਪਾਰੋਂ ਡਰੋਨ ਰਾਹੀਂ ਆਈ ਨਸ਼ੇ ਦੀ ਖੇਪ ਨਾਲ ਸੰਬੰਧਤ ਗੰਭੀਰ ਬੇਨਿਯਮੀਆਂ ਸਾਹਮਣੇ ਆਈਆਂ ਸਨ। ਜਾਂਚ ਦੌਰਾਨ ਐਸ.ਐਚ.ਓ. ਦੀ ਭੂਮਿਕਾ ਸ਼ੱਕੀ ਪਾਈ ਗਈ, ਜਿਸ ਤੋਂ ਬਾਅਦ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ।
ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਵਿੱਚ ਵਿਭਾਗੀ ਜਾਂਚ ਜਾਰੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਮਿਲੀਭੁਗਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸੂਤਰਾਂ ਅਨੁਸਾਰ, ਦੋਸ਼ੀ ਅਧਿਕਾਰੀ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਘਟਨਾ ਨਾਲ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ ਹੈ ਅਤੇ ਪੂਰੇ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।








