Monday, September 14, 2026
Home World News ਅਮਰੀਕਾ ਦੇ ਮਿਸ਼ੀਗਨ ਦੇ ਮਾਲ ਵਿੱਚ ਗੋਲੀਬਾਰੀ

ਅਮਰੀਕਾ ਦੇ ਮਿਸ਼ੀਗਨ ਦੇ ਮਾਲ ਵਿੱਚ ਗੋਲੀਬਾਰੀ

0
17

ਮਿਸ਼ੀਗਨ: ਅਮਰੀਕਾ ਦੇ ਮਿਸ਼ੀਗਨ ਸੂਬੇ ਵਿੱਚ ਇੱਕ ਸ਼ਾਪਿੰਗ ਮਾਲ ਅੰਦਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਹਮਲੇ ਵਿੱਚ 2 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕ ਜ਼ਖ਼ਮੀ ਹੋਏ ਹਨ।

ਮਿਲੀ ਜਾਣਕਾਰੀ ਅਨੁਸਾਰ ਗੋਲੀਬਾਰੀ ਮਿਸ਼ੀਗਨ ਦੇ ਇੱਕ ਮਾਲ ਵਿੱਚ ਹੋਈ, ਜਿਸ ਕਾਰਨ ਮੌਕੇ ‘ਤੇ ਹੜਕੰਪ ਮਚ ਗਿਆ। ਘਟਨਾ ਤੋਂ ਬਾਅਦ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ।

ਫਿਲਹਾਲ ਗੋਲੀਬਾਰੀ ਦੇ ਕਾਰਨਾਂ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਕੇਵਲ ਅਧਿਕਾਰਕ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਹੈ।

 

LEAVE A REPLY

Please enter your comment!
Please enter your name here