Home Punjab ਰੰਧਾਵਾ ਮਾਮਲੇ ‘ਚ ਸਖ਼ਤ ਕਾਰਵਾਈ ਦੇ ਸੰਕੇਤ, CBI ਜਾਂਚ ‘ਤੇ ਸਰਕਾਰ ਦਾ...

ਰੰਧਾਵਾ ਮਾਮਲੇ ‘ਚ ਸਖ਼ਤ ਕਾਰਵਾਈ ਦੇ ਸੰਕੇਤ, CBI ਜਾਂਚ ‘ਤੇ ਸਰਕਾਰ ਦਾ ਸਪੱਸ਼ਟ ਰੁਖ

0
55

ਚੰਡੀਗੜ੍ਹ: ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਸਰਕਾਰ ਨੇ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਹੈ ਕਿ ਮਾਮਲੇ ਦੀ ਪੂਰੀ ਜਾਂਚ ਕਰਕੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਬੋਲਦਿਆਂ ਕਿਹਾ ਗਿਆ ਕਿ ਸ਼ੁਰੂ ਤੋਂ ਹੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ ਅਤੇ ਹੁਣ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਜਦਕਿ ਰਿਮਾਂਡ ਦੌਰਾਨ ਜੋ ਵੀ ਨਵੇਂ ਤੱਥ ਸਾਹਮਣੇ ਆਉਣਗੇ, ਉਨ੍ਹਾਂ ‘ਤੇ ਕੜੀ ਕਾਰਵਾਈ ਕੀਤੀ ਜਾਵੇਗੀ। CBI ਜਾਂਚ ਦੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਹਰ ਮਾਮਲੇ ਵਿੱਚ CBI ਦੀ ਲੋੜ ਨਹੀਂ ਹੁੰਦੀ ਅਤੇ ਪਹਿਲਾਂ ਦੇ ਕਈ ਮਾਮਲਿਆਂ ਵਿੱਚ ਵੀ ਅਜਿਹੀ ਜਾਂਚ ਨਹੀਂ ਹੋਈ ਸੀ।

ਉਨ੍ਹਾਂ ਵਿਰੋਧੀ ਨੇਤਾਵਾਂ ਦੇ ਬਿਆਨਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਿਨਾਂ ਵਜ੍ਹਾ ਸਵਾਲ ਖੜ੍ਹੇ ਕਰਨ ਦੀ ਬਜਾਏ ਤੱਥਾਂ ਨੂੰ ਦੇਖਣਾ ਚਾਹੀਦਾ ਹੈ। ਸਰਕਾਰ ਵੱਲੋਂ ਮੁੱਖ ਸਕੱਤਰ ਦੀ ਅਗਵਾਈ ਹੇਠ ਕਮੇਟੀ ਬਣਾਕੇ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਇਨਸਾਫ਼ ਦਾ ਭਰੋਸਾ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here