Home Patiala Updates ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ:...

ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ: ਡਾ. ਜਮੀਲ ਉਰ ਰਹਿਮਾਨ

0
5

ਮਾਲੇਰਕੋਟਲਾ, 28 ਅਪ੍ਰੈਲ:

ਸਿੱਖਿਆ ਕ੍ਰਾਂਤੀ 2.0 ਤਹਿਤ ਕੁਠਾਲਾ ਸਕੂਲ ਵਿੱਚ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ

ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਅੱਜ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਸਿੱਖਿਆ ਕ੍ਰਾਂਤੀ 2.0 ਮੁਹਿੰਮ ਤਹਿਤ 09 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ ਕੀਤਾ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ ਵੀ ਮੌਜੂਦ ਸਨ । ਇਸ ਮੌਕੇ ਉਨ੍ਹਾਂ ਸਕੂਲ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਦਾਇਤਾਂ ਜਾਰੀ ਕੀਤੀਆਂ।

ਵਿਧਾਇਕ ਡਾ.ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਿੱਖਿਆ ਕ੍ਰਾਂਤੀ 2.0 ਦੇ ਜ਼ਰੀਏ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਅਤੇ ਸਮਕਾਲੀ ਸਿੱਖਿਆ ਪ੍ਰਾਪਤ ਹੋ ਸਕੇਗੀ। ਉਨ੍ਹਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਦੀ ਵਿਸ਼ਲੇਸ਼ਣੀ ਸਮਰੱਥਾ ਅਤੇ ਵਿਸ਼ਿਆਂ ਦੀ ਗਹਿਰਾਈ ਨਾਲ ਸਮਝ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਮਨ ਲਾ ਕੇ ਪੜ੍ਹਾਈ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ। ਇਸ ਦੇ ਨਾਲ ਹੀ ਉਨ੍ਹਾਂ ਅਧਿਆਪਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਹੀ ਵਿਦਿਆਰਥੀਆਂ ਦੇ ਭਵਿੱਖ ਦੇ ਅਸਲ ਨਿਰਮਾਤਾ ਹੁੰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਸਕੂਲ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।

ਇਸ ਮੌਕੇ ਸਥਾਨਕ ਸਰਪੰਚ ਮਨਜਿੰਦਰ ਕੌਰ ਰਾਏ,ਪੰਚ ਰਣਜੀਤ ਸਿੰਘ, ਗੁਰਮੀਤ ਸਿੰਘ,ਜਰਨੈਲ ਸਿੰਘ, ਤਲਵੀਰ ਸਿੰਘ,ਮਨਪ੍ਰੀਤ ਸਿੰਘ,ਰਾਮਮਿੰਦਰ ਸਿੰਘ ਪ੍ਰਿੰਸੀਪਲ ਰਾਜਿੰਦਰ ਕੁਮਾਰ, ਹੈਂਡਮਾਸਟਰ ਕਮ ਬੀ.ਐ.ਓ ਸੱਜਾਦ ਅਲੀ,ਮੁੱਖ ਅਧਿਆਪਕਾ ਪਰਵੀਨ,ਦਰਸ਼ਨ ਸਿੰਘ ਤੋਂ ਇਲਾਵਾ ਪੰਚਾਇਤ ਮੈਂਬਰ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

NO COMMENTS

LEAVE A REPLY

Please enter your comment!
Please enter your name here