Home Entertainment ਗਾਇਕ ਬੀ. ਪਰਾਕ ਨੂੰ ਲਾਰੈਂਸ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, 10...

ਗਾਇਕ ਬੀ. ਪਰਾਕ ਨੂੰ ਲਾਰੈਂਸ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, 10 ਕਰੋੜ ਦੀ ਫਿਰੌਤੀ ਮੰਗੀ

Singer B. Praak receives death threat from Lawrence gang, demands Rs 10 crore ransom

0
56

ਨਵੀਂ ਦਿੱਲੀ — ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਬੀ. ਪਰਾਕ ਨੂੰ ਲਾਰੈਂਸ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੈਂਗ ਵੱਲੋਂ ਗਾਇਕ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ ਅਤੇ ਇਸ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਗੈਂਗ ਦੇ ਮੈਂਬਰ ਗੈਂਗਸਟਰ ਆਰਜੂ ਬਿਸ਼ਨੋਈ ਨੇ ਬੀ. ਪਰਾਕ ਦੇ ਇੱਕ ਨਜ਼ਦੀਕੀ ਸਾਥੀ ਨੂੰ ਧਮਕੀ ਭਰਿਆ ਵੌਇਸ ਸੁਨੇਹਾ ਭੇਜਿਆ। ਇਸ ਸੁਨੇਹੇ ਵਿੱਚ ਕਿਹਾ ਗਿਆ ਹੈ ਕਿ ਜੇਕਰ ਫਿਰੌਤੀ ਦੀ ਰਕਮ ਨਾ ਦਿੱਤੀ ਗਈ ਤਾਂ ਗਾਇਕ ਨੂੰ ਤਬਾਹ ਕਰ ਦਿੱਤਾ ਜਾਵੇਗਾ, ਭਾਵੇਂ ਉਹ ਕਿਸੇ ਵੀ ਦੇਸ਼ ਵਿੱਚ ਕਿਉਂ ਨਾ ਹੋਵੇ।

ਇਸ ਮਾਮਲੇ ਤੋਂ ਬਾਅਦ ਬੀ. ਪਰਾਕ ਦੇ ਕਰੀਬੀ ਸਾਥੀ ਅਤੇ ਪੰਜਾਬੀ ਗਾਇਕ ਦਿਲਨੂਰ ਨੇ ਮੋਹਾਲੀ ਦੇ ਐਸ.ਐਸ.ਪੀ. ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਦਿਲਨੂਰ ਨੇ ਦੱਸਿਆ ਕਿ ਧਮਕੀਆਂ ਕਾਰਨ ਉਹ ਘਰੋਂ ਬਾਹਰ ਨਿਕਲਣ ਤੋਂ ਵੀ ਡਰਦਾ ਹੈ ਅਤੇ ਉਸ ਨੂੰ ਆਪਣੀ ਜਾਨ ਨੂੰ ਖ਼ਤਰਾ ਮਹਿਸੂਸ ਹੋ ਰਿਹਾ ਹੈ।

ਦਿਲਨੂਰ ਦੀ ਸ਼ਿਕਾਇਤ ਦੇ ਆਧਾਰ ’ਤੇ ਮੋਹਾਲੀ ਵਿੱਚ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਗਾਇਕ ਬੀ. ਪਰਾਕ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਹਾਈ ਅਲਰਟ ’ਤੇ ਹੈ ਅਤੇ ਮਾਮਲੇ ਨਾਲ ਜੁੜੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here