Friday, July 17, 2026
Home National ਇੰਡੀਗੋ ਦੀ ਬੈਂਗਲੁਰੂ-ਚੇਨਈ ਉਡਾਣ ਵਿੱਚ ਧੂੰਆਂ ਦਿਖਣ ਨਾਲ ਮਚੀ ਹੜਕੰਪ

ਇੰਡੀਗੋ ਦੀ ਬੈਂਗਲੁਰੂ-ਚੇਨਈ ਉਡਾਣ ਵਿੱਚ ਧੂੰਆਂ ਦਿਖਣ ਨਾਲ ਮਚੀ ਹੜਕੰਪ

0
26

ਬੈਂਗਲੁਰੂ : ਇੰਡੀਗੋ ਦੀ ਬੈਂਗਲੁਰੂ ਤੋਂ ਚੇਨਈ ਜਾਣ ਵਾਲੀ ਇੱਕ ਉਡਾਣ ਵਿੱਚ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ ਉਡਾਣ ਭਰਨ ਤੋਂ ਠੀਕ ਪਹਿਲਾਂ ਜਹਾਜ਼ ਦੇ ਅੰਦਰ ਧੂੰਆਂ ਦੇਖਿਆ ਗਿਆ। ਸੁਰੱਖਿਆ ਨੂੰ ਪਹਿਲ ਦਿੰਦਿਆਂ ਏਅਰਲਾਈਨ ਅਧਿਕਾਰੀਆਂ ਨੇ ਤੁਰੰਤ ਜਹਾਜ਼ ਨੂੰ ਖਾਲੀ ਕਰਵਾ ਦਿੱਤਾ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਰਿਪੋਰਟਾਂ ਮੁਤਾਬਕ ਜਹਾਜ਼ ਰਨਵੇ ਵੱਲ ਜਾਣ ਲਈ ਟੈਕਸੀ ਕਰਨ ਦੀ ਤਿਆਰੀ ਕਰ ਰਿਹਾ ਸੀ, ਇਸ ਦੌਰਾਨ ਕੈਬਿਨ ਅੰਦਰ ਧੂੰਏਂ ਵਰਗੀ ਸਥਿਤੀ ਮਹਿਸੂਸ ਕੀਤੀ ਗਈ। ਘਟਨਾ ਤੋਂ ਬਾਅਦ ਏਅਰਲਾਈਨ ਸਟਾਫ ਅਤੇ ਹਵਾਈ ਅੱਡਾ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਅਤੇ ਐਮਰਜੈਂਸੀ ਪ੍ਰੋਟੋਕੋਲ ਲਾਗੂ ਕੀਤਾ ਗਿਆ।

ਸਾਰੇ ਯਾਤਰੀਆਂ ਨੂੰ ਸੁਰੱਖਿਅਤ ਢੰਗ ਨਾਲ ਜਹਾਜ਼ ਤੋਂ ਬਾਹਰ ਕੱਢ ਲਿਆ ਗਿਆ ਅਤੇ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਸ਼ੁਰੂਆਤੀ ਜਾਂਚ ਵਿੱਚ ਤਕਨੀਕੀ ਖਰਾਬੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਹਾਲਾਂਕਿ ਧੂੰਏਂ ਦੇ ਅਸਲ ਕਾਰਨਾਂ ਬਾਰੇ ਹਾਲੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।

ਫਿਲਹਾਲ ਜਹਾਜ਼ ਦੀ ਤਕਨੀਕੀ ਜਾਂਚ ਜਾਰੀ ਹੈ ਅਤੇ ਏਅਰਲਾਈਨ ਵੱਲੋਂ ਸਥਿਤੀ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।

LEAVE A REPLY

Please enter your comment!
Please enter your name here