•ਜ਼ਿਲ੍ਹਾ ਚੋਣ ਅਫ਼ਸਰ ਵਲੋਂ ਅਪੀਲ ਵੋਟਰ ਆਪਣੇ-ਆਪਣੇ ਬੂਥਾਂ ‘ਤੇ ਪਹੁੰਚ ਕੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਮੁਕੰਮਲ ਕਰਵਾਉਣ ਨੂੰ ਤਰਜੀਹ ਦੇਣ- ਜ਼ਿਲ੍ਹਾ ਚੋਣ ਅਫ਼ਸਰ
ਮਾਲੇਰਕੋਟਲਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ ‘ਤੇ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ.ਤਿੜਕੇ ਨੇ ਦਿੱਤੀ ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਹਿੰਮ ਤਹਿਤ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਵੰਡੇ ਗਏ ਐਨਿਊਮਰੇਸ਼ਨ ਫਾਰਮਾਂ ਦੀ ਪ੍ਰਾਪਤੀ ਅਤੇ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਨੇ ਹਾਲੇ ਤੱਕ ਆਪਣੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਨਹੀਂ ਕਰਵਾਏ ਜਾਂ ਫਾਰਮ ਭਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਆ ਰਹੀ ਹੈ, ਉਹ ਇਨ੍ਹਾਂ ਦੋਵਾਂ ਦਿਨਾਂ ਦੌਰਾਨ ਆਪਣੇ ਸਬੰਧਤ ਪੋਲਿੰਗ ਬੂਥ ‘ਤੇ ਪਹੁੰਚ ਕੇ ਬੀ.ਐਲ.ਓ. ਦੀ ਸਹਾਇਤਾ ਨਾਲ ਫਾਰਮ ਭਰ ਸਕਦੇ ਹਨ ਅਤੇ ਤੁਰੰਤ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕਰਵਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਦੋਵੇਂ ਦਿਨ ਨਿਰਧਾਰਤ ਸਮੇਂ ਦੌਰਾਨ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿ ਕੇ ਵੋਟਰਾਂ ਨਾਲ ਤਾਲਮੇਲ ਬਣਾਉਣ ਅਤੇ ਐਨਿਊਮਰੇਸ਼ਨ ਫਾਰਮਾਂ ਦੀ ਪ੍ਰਾਪਤੀ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਨ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਵੱਲੋਂ ਨਿਯੁਕਤ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਨੂੰ ਅਪੀਲ ਕੀਤੀ ਕਿ ਉਹ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਅਤੇ ਬੀ.ਐਲ.ਏ. ਆਪਣੇ-ਆਪਣੇ ਖੇਤਰਾਂ ਦੇ ਵੋਟਰਾਂ ਨੂੰ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ, ਤਾਂ ਜੋ ਐਨਿਊਮਰੇਸ਼ਨ ਫਾਰਮਾਂ ਦੀ ਸਮੇਂ ਸਿਰ ਪ੍ਰਾਪਤੀ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵਿੱਚ ਰਾਜਨੀਤਿਕ ਪਾਰਟੀਆਂ, ਬੀ.ਐਲ.ਏਜ਼ ਅਤੇ ਚੋਣ ਅਮਲੇ ਦਾ ਆਪਸੀ ਸਹਿਯੋਗ ਬੇਹੱਦ ਮਹੱਤਵਪੂਰਨ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾ ਕੇ ਵੋਟਰ ਸੂਚੀ ਨੂੰ ਸ਼ੁੱਧ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।