• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਵੱਛ ਪੰਜਾਬ ਦੀ ਸਿਰਜਣਾ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ-
• ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਗਰ ਕੌਂਸਲ ਅਹਿਮਦਗੜ੍ਹ ਵੱਲੋਂ ਮੁਹਿੰਮ ਦਾ ਆਗਾਜ਼
ਅਹਿਮਦਗੜ੍ਹ/ ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਅਹਿਮਦਗੜ੍ਹ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ 8 ਸਤੰਬਰ ਤੱਕ ਜਾਰੀ ਰਹੇਗੀ।
ਹਲਕਾ ਅਮਰਗੜ੍ਹ ਦੇ ਵਿਧਾਇਕ ਸ. ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਹੇਠ ਨਗਰ ਕੌਂਸਲ ਅਹਿਮਦਗੜ੍ਹ ਵੱਲੋਂ ਇਹ ਸਫਾਈ ਮੁਹਿੰਮ ਆਰੰਭੀ ਹੈ। ਇਸ ਮੌਕੇ ਕਾਰਜ ਸਾਧਕ ਅਫ਼ਸਰ ਆਸ਼ੀਸ਼ ਕੁਮਾਰ, ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਉੱਭੀ ਅਤੇ ਸਮੂਹ ਕੌਂਸਲ ਮੈਂਬਰਾਂ ਵੱਲੋਂ ਸਫ਼ਾਈ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਈ ਗਈ।
ਇਸ ਮੌਕੇ ਵਿਧਾਇਕ ਸ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸਵੱਛ ਬਣਾਉਣ ਲਈ ਚਲਾਈ ਜਾ ਰਹੀ ਇਹ ਮੁਹਿੰਮ ਇੱਕ ਸ਼ਲਾਘਾਯੋਗ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਨੂੰ ਸਿਰਫ਼ ਸਰਕਾਰੀ ਜ਼ਿੰਮੇਵਾਰੀ ਨਾ ਸਮਝਦਿਆਂ ਹਰੇਕ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਨਗਰ ਕੌਂਸਲ ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਸ਼ਹਿਰ ਦੇ ਬਾਜ਼ਾਰਾਂ, ਮੁੱਖ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਪਾਉਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਸਫ਼ਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦੀ ਸਫ਼ਲਤਾ ਸਰਕਾਰ, ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ। ਨਗਰ ਕੌਂਸਲ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਅਤੇ ਅਹਿਮਦਗੜ੍ਹ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ।