Wednesday, August 12, 2026
Home Patiala Updates ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਚ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਨੂੰ...

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਚ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਆਯੋਜਿਤ  

0
1

ਪਟਿਆਲਾ: ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਮਾਨਯੋਗ ਉਪ ਕੁਲਪਤੀ ਪ੍ਰੋ .(ਡਾ.) ਰਤਨ ਸਿੰਘ ਜੀ ਦੀ ਯੋਗ ਅਗਵਾਹੀ ਹੇਠ ਸਕੂਲ ਆਫ਼ ਐਜੂਕੇਸ਼ਨ ਐਂਡ ਵੋਕੇਸ਼ਨ ਵੱਲੋਂ ਸੈਂਟਰ ਫਾਰ ਇੰਟਰਨਲ ਕੁਆਲਿਟੀ ਐਸ਼ੋਰੈਂਸ (CIQA) ਅਤੇ ਗੁਰੂ ਤੇਗ ਬਹਾਦਰ ਲਾਇਬ੍ਰੇਰੀ ਦੇ ਸਹਿਯੋਗ ਨਾਲ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮੌਕੇ ਵਿਸ਼ੇਸ਼ ਲੈਕਚਰ ਅਤੇ  ਪੁਸਤਕ ਪ੍ਰਦਰਸ਼ਨੀ ਲਗਾਈ ਗਈ।

ਇਸ ਲੈਕਚਰ ਦੌਰਾਨ ਡਾ. ਤ੍ਰਿਸ਼ਨਜੀਤ ਕੌਰ, ਸਾਬਕਾ ਪ੍ਰੋਫੈਸਰ ਅਤੇ ਮੁਖੀ, ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ “ਡਾ. ਐੱਸ. ਆਰ. ਰੰਗਨਾਥਨ ਦੇ ਯੋਗਦਾਨ ਅਤੇ ਸਮਕਾਲੀ ਦੌਰ ਵਿੱਚ ਲਾਇਬ੍ਰੇਰੀਆਂ ਦੀ ਮਹੱਤਤਾ”ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਿੱਤਾ।

ਡਾ. ਤ੍ਰਿਸ਼ਨਜੀਤ ਕੌਰ ਨੇ ਲਾਇਬ੍ਰੇਰੀ ਵਿਗਿਆਨ ਦੇ ਖੇਤਰ ਵਿੱਚ ਡਾ. ਐੱਸ. ਆਰ. ਰੰਗਨਾਥਨ ਦੇ ਮਹੱਤਵਪੂਰਨ ਯੋਗਦਾਨ ਅਤੇ ਅਜੋਕੇ ਡਿਜੀਟਲ ਯੁੱਗ ਵਿੱਚ ਲਾਇਬ੍ਰੇਰੀਆਂ ਦੀ ਬਦਲਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਗਿਆਨ, ਖੋਜ ਅਤੇ ਸਿੱਖਿਆ ਦਾ ਮਹੱਤਵਪੂਰਨ ਕੇਂਦਰ ਹਨ ਅਤੇ ਆਧੁਨਿਕ ਤਕਨਾਲੋਜੀ ਦੇ ਦੌਰ ਵਿੱਚ ਵੀ ਉਨ੍ਹਾਂ ਦੀ ਮਹੱਤਤਾ ਬਰਕਰਾਰ ਹੈ।

ਸਮਾਗਮ ਦੌਰਾਨ ਯੂਨੀਵਰਸਿਟੀ ਦੇ ਅਧਿਆਪਕਾਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੇ ਕਨਵੀਨਰ ਡਾ. ਵਿਨੋਦ ਕੁਮਾਰ ਅਤੇ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਵੱਲੋਂ ਪ੍ਰੋਗਰਾਮ ਦੇ ਸੁਚੱਜੇ ਆਯੋਜਨ ਲਈ ਯੋਗਦਾਨ ਪਾਇਆ ਗਿਆ। ਸਮਾਗਮ ਦਾ ਉਦੇਸ਼ ਲਾਇਬ੍ਰੇਰੀਆਂ ਦੀ ਮਹੱਤਤਾ, ਲਾਇਬ੍ਰੇਰੀ ਵਿਗਿਆਨ ਅਤੇ ਗਿਆਨ ਦੇ ਪ੍ਰਸਾਰ ਵਿੱਚ ਲਾਇਬ੍ਰੇਰੀਅਨਾਂ ਦੀ ਭੂਮਿਕਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।

LEAVE A REPLY

Please enter your comment!
Please enter your name here