Friday, July 17, 2026
Home Punjab Malerkotla ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਖੇਡ ਮੁਕਾਬਲੇ ਅਤੇ ਜਾਗਰੂਕਤਾ...

ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਖੇਡ ਮੁਕਾਬਲੇ ਅਤੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ

0
18

• ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ : ਜ਼ਿਲ੍ਹਾ ਖੇਡ ਅਫ਼ਸਰ

ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਾ ਮੁਕਤ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹਾ ਖੇਡ ਅਫ਼ਸਰ ਮਾਲੇਰਕੋਟਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਡ ਕੇਂਦਰਾਂ ਵਿੱਚ ਖੇਡ ਗਤੀਵਿਧੀਆਂ ਅਤੇ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦਿਆਂ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਦਾ ਮਨੋਬਲ ਉੱਚਾ ਚੁੱਕਣਾ ਹੈ।

ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਨਨਕਾਣਾ ਪਬਲਿਕ ਸਕੂਲ, ਪਿੰਡ ਰਾਮਪੁਰ ਛੰਨਾ ਵਿਖੇ ਚੱਲ ਰਹੇ ਹਾਕੀ ਕੋਚਿੰਗ ਸੈਂਟਰ ਵਿੱਚ ਹਾਕੀ ਮੈਚ ਕਰਵਾਏ ਗਏ। ਇਸ ਦੌਰਾਨ ਮੌਜੂਦ ਖਿਡਾਰੀਆਂ, ਕੋਚਾਂ ਅਤੇ ਪਬਲਿਕ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਇੱਕ ਜਾਗਰੂਕਤਾ ਸੈਮੀਨਾਰ ਵੀ ਆਯੋਜਿਤ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਦੇ ਸਾਰੇ ਕੋਚਿੰਗ ਸੈਂਟਰਾਂ ਵਿੱਚ ਡਰੱਗਜ਼ ਨਾਲ ਸਬੰਧਤ ਨਸ਼ੀਲੇ ਪੌਦਿਆਂ ਦੀ ਪਛਾਣ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਖਿਡਾਰੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਲੜਕੀਆਂ ਦੇ ਫੁੱਟਬਾਲ ਮੈਚ ਵੀ ਕਰਵਾਏ ਗਏ।

ਮੁਕਾਬਲਿਆਂ ਤੋਂ ਬਾਅਦ ਖਿਡਾਰੀਆਂ ਅਤੇ ਹੋਰ ਹਾਜ਼ਰ ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਾਰਿਆਂ ਨੇ ਇਕਜੁੱਟ ਹੋ ਕੇ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪ੍ਰਣ ਵੀ ਲਿਆ।

LEAVE A REPLY

Please enter your comment!
Please enter your name here