Google search engine
HomePatiala Updatesਡੇਂਗੂ ‘ਤੇ ਵਾਰ ਤਹਿਤ ਰਾਜ ਪੱਧਰੀ ਮੁਹਿੰਮ ਦੀ ਪਟਿਆਲਾ ਤੋਂ ਸ਼ੁਰੂਆਤ, ਡੇਂਗੂ...

ਡੇਂਗੂ ‘ਤੇ ਵਾਰ ਤਹਿਤ ਰਾਜ ਪੱਧਰੀ ਮੁਹਿੰਮ ਦੀ ਪਟਿਆਲਾ ਤੋਂ ਸ਼ੁਰੂਆਤ, ਡੇਂਗੂ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਜ਼ਰੂਰੀ: ਸਿਹਤ ਮੰਤਰੀ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਬਾਜਵਾ ਕਲੋਨੀ ਵਿਖੇ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਆਯੋਜਿਤ ਜਨ ਸਿਹਤ ਜਾਗਰੂਕਤਾ ਅਤੇ ਬਿਮਾਰੀ ਰੋਕਥਾਮ ਮੁਹਿੰਮ ਦੀ ਸ਼ੁਰੂਆਤ ਪਟਿਆਲਾ ਤੋਂ  ਕੀਤੀ। ਇਹ ਮੁਹਿੰਮ ਖਾਸ ਤੌਰ ‘ਤੇ ਡੇਂਗੂ ਅਤੇ ਪੀਣ ਵਾਲੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਕਰਨ ‘ਤੇ ਕੇਂਦਰਿਤ ਹੈ।

ਇਸ ਮੌਕੇ ਸਿਹਤ ਮੰਤਰੀ ਨੇ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਡੇਂਗੂ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਾਅ ਲਈ ਲੋਕਾਂ ਦੀ ਸਾਂਝੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਡੇਂਗੂ ਅਤੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਰਾਜ ਪੱਧਰੀ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਜਾਗਰੂਕਤਾ, ਨਿਗਰਾਨੀ ਅਤੇ ਤੁਰੰਤ ਇਲਾਜ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ਡਾ ਬਲਬੀਰ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਫ਼-ਸੁਥਰਾ ਮਾਹੌਲ ਹੀ ਤੰਦਰੁਸਤ ਜੀਵਨ ਦੀ ਬੁਨਿਆਦ ਹੈ। ਉਨ੍ਹਾਂ ਅਪੀਲ ਕੀਤੀ ਕਿ ਘਰਾਂ ਅਤੇ ਆਲੇ-ਦੁਆਲੇ ਖੜ੍ਹਾ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਇਹ ਮੱਛਰਾਂ ਦੀ ਪੈਦਾਵਾਰ ਦਾ ਸਭ ਤੋਂ ਵੱਡਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਪਾਣੀ ਵਾਲੇ ਬਰਤਨਾਂ ਨੂੰ ਢੱਕ ਕੇ ਰੱਖਣਾ, ਟੈਂਕੀਆਂ ਦੀ ਸਫਾਈ ਕਰਨਾ ਅਤੇ ਆਲੇ-ਦੁਆਲੇ ਸਫਾਈ ਬਣਾਈ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਪੀਣ ਵਾਲੇ ਪਾਣੀ ਦੀ ਸਫਾਈ ‘ਤੇ ਖਾਸ ਧਿਆਨ ਦਿੱਤਾ ਜਾਵੇ, ਕਿਉਂਕਿ ਗੰਦਾ ਪਾਣੀ ਕਈ ਗੰਭੀਰ ਬਿਮਾਰੀਆਂ ਨੂੰ ਜਨਮ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਹਰ ਵਿਅਕਤੀ ਆਪਣੇ ਅਤੇ ਆਪਣੇ ਪਰਿਵਾਰ ਦੀ ਸਿਹਤ ਦੀ ਸੰਭਾਲ ਕਰ ਸਕੇ।

ਇਸ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਦੇ ਤਰੀਕਿਆਂ ਅਤੇ ਸਮੇਂ ‘ਤੇ ਇਲਾਜ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਮੁਹਿੰਮ ਦੇ ਤਹਿਤ ਘਰ-ਘਰ ਜਾ ਕੇ ਵੀ ਜਾਗਰੂਕਤਾ ਫੈਲਾਈ ਗਈ ਹੈ।

ਅੰਤ ਵਿੱਚ ਸਿਹਤ ਮੰਤਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ ਮਿਲ ਕੇ ਪੰਜਾਬ ਦੇ ਹਰ ਘਰ ਤੱਕ ਸਿਹਤ ਜਾਗਰੂਕਤਾ ਪਹੁੰਚਾਈਏ ਅਤੇ ਸਾਫ਼-ਸੁਥਰੇ ਤੇ ਤੰਦਰੁਸਤ ਪੰਜਾਬ ਦੀ ਨੀਂਹ ਹੋਰ ਮਜ਼ਬੂਤ ਕਰੀਏ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਬਿਮਾਰੀਆਂ ‘ਤੇ ਕਾਬੂ ਪਾਇਆ ਜਾ ਸਕਦਾ ਹੈ ਅਤੇ ਇੱਕ ਸਿਹਤਮੰਦ ਸਮਾਜ ਦੀ ਰਚਨਾ ਸੰਭਵ ਹੈ।

ਇਸ ਮੌਕੇ  ਐਸ ਡੀ ਐਮ ਹਰਜੋਤ ਕੌਰ ਡਾ  ਸ਼ੈਲੀ ਜੇਟਲੀ, ਜਿਲ੍ਹਾ ਐਪੀਡੀਮੋਲੋਜਿਸਟ  ਡਾ ਸੁਮੀਤ ਸਿੰਘ, ਐਸ ਐਮ ਓ ਡਾ  ਪਰਨੀਤ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੋਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI