ਇਰਾਨ ਨੇ ਸਪੱਸ਼ਟ ਕੀਤਾ ਹੈ ਕਿ ਅਮਰੀਕਾ ਵੱਲੋਂ ਆਪਣਾ ਰਵੱਈਆ ਬਦਲਣ ਤੱਕ ਹਰਮੁਜ਼ ਜਲ ਮਾਰਗ ਨਹੀਂ ਖੋਲ੍ਹਿਆ ਜਾਵੇਗਾ। ਇਰਾਨ ਦੀ ਸੁਪਰੀਮ ਨੈਸ਼ਨਲ ਸਕਿਉਰਿਟੀ ਕੌਂਸਲ ਨੇ ਅਮਰੀਕਾ ਤੋਂ ਧਮਕੀਆਂ ਬੰਦ ਕਰਨ, ਖੇਤਰ ਵਿੱਚੋਂ ਫੌਜ ਵਾਪਸ ਬੁਲਾਉਣ, ਇਰਾਨ ’ਤੇ ਲੱਗੀਆਂ ਪਾਬੰਦੀਆਂ ਹਟਾਉਣ ਅਤੇ ਜੰਗੀ ਨੁਕਸਾਨ ਦੀ ਭਰਪਾਈ ਸਮੇਤ ਕਈ ਮੰਗਾਂ ਰੱਖੀਆਂ ਹਨ।
ਇਸ ਦੇ ਨਾਲ ਹੀ ਇਰਾਨ ਅਤੇ ਓਮਾਨ ਵਿਚਕਾਰ ਹਰਮੁਜ਼ ਜਲ ਮਾਰਗ ਦੇ ਪ੍ਰਬੰਧਨ ਨੂੰ ਲੈ ਕੇ ਗੱਲਬਾਤ ਜਾਰੀ ਹੈ। ਇਸ ਦੌਰਾਨ ਜਲ ਮਾਰਗ ਵਿੱਚ ਵਪਾਰਕ ਜਹਾਜ਼ਾਂ ’ਤੇ ਹਮਲਿਆਂ ਦੀਆਂ ਘਟਨਾਵਾਂ ਨੇ ਸਮੁੰਦਰੀ ਆਵਾਜਾਈ ਅਤੇ ਤੇਲ ਸਪਲਾਈ ਨੂੰ ਲੈ ਕੇ ਅੰਤਰਰਾਸ਼ਟਰੀ ਚਿੰਤਾਵਾਂ ਵਧਾ ਦਿੱਤੀਆਂ ਹਨ।






