Google search engine
HomePunjabਖੰਨਾ ‘ਚ ਅੱਗ ਦੀਆਂ ਵੱਧ ਰਹੀਆਂ ਘਟਨਾਵਾਂ ‘ਤੇ ਸਖ਼ਤੀ, ਐਸ.ਐਸ.ਪੀ ਵੱਲੋਂ ਤੁਰੰਤ...

ਖੰਨਾ ‘ਚ ਅੱਗ ਦੀਆਂ ਵੱਧ ਰਹੀਆਂ ਘਟਨਾਵਾਂ ‘ਤੇ ਸਖ਼ਤੀ, ਐਸ.ਐਸ.ਪੀ ਵੱਲੋਂ ਤੁਰੰਤ ਕਦਮਾਂ ਦੀ ਮੰਗ

ਖੰਨਾ : ਪੁਲਿਸ ਜ਼ਿਲ੍ਹਾ ਖੰਨਾ ਵਿੱਚ ਵਧ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਹਿਮਾਂਸ਼ੂ ਜੈਨ ਨੂੰ ਇੱਕ ਮਹੱਤਵਪੂਰਨ ਪੱਤਰ ਲਿਖਿਆ ਗਿਆ ਹੈ। ਇਸ ਵਿੱਚ ਲੋਕਾਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ‘ਤੇ ਜ਼ੋਰ ਦਿੱਤਾ ਗਿਆ ਹੈ।

ਪੱਤਰ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਫਾਇਰ ਸੇਫਟੀ ਵਿਭਾਗ ਰਾਹੀਂ ਫੈਕਟਰੀਆਂ ਅਤੇ ਵਪਾਰਕ ਇਕਾਈਆਂ ਵਿੱਚ ਫਾਇਰ ਸੇਫਟੀ ਪ੍ਰਬੰਧਾਂ ਦਾ ਵਿਸਥਾਰ ਨਾਲ ਆਡਿਟ ਕੀਤਾ ਜਾਵੇ। ਖ਼ਾਸ ਕਰਕੇ ਉਹਨਾਂ ਥਾਵਾਂ ‘ਤੇ ਸਖ਼ਤ ਜਾਂਚ ਕਰਨ ਦੀ ਗੱਲ ਕੀਤੀ ਗਈ ਹੈ ਜਿੱਥੇ ਕੈਮੀਕਲ ਜਾਂ ਹੋਰ ਜਲਣਸ਼ੀਲ ਪਦਾਰਥ ਸਟੋਰ ਕੀਤੇ ਜਾਂਦੇ ਹਨ।

ਐਸ.ਐਸ.ਪੀ ਨੇ ਦਰਸਾਇਆ ਕਿ ਖੰਨਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹਾਲ ਹੀ ਵਿੱਚ ਕਈ ਅੱਗ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸਮਰਾਲਾ ਰੋਡ ‘ਤੇ ਫਰਨੀਚਰ ਸ਼ੋਅਰੂਮ, ਜੀ.ਟੀ. ਰੋਡ ‘ਤੇ ਮੰਜਾ ਮਾਰਕੀਟ ਦੀਆਂ ਕੱਪੜਿਆਂ ਦੀਆਂ ਦੁਕਾਨਾਂ ਅਤੇ ਮਲਕਪੁਰ ਨੇੜੇ ਵਾਟਰ ਪਾਰਕ ਵਰਗੀਆਂ ਥਾਵਾਂ ‘ਤੇ ਵਾਪਰੀਆਂ ਘਟਨਾਵਾਂ ਨੇ ਲੋਕਾਂ ਵਿੱਚ ਘਬਰਾਹਟ ਪੈਦਾ ਕੀਤੀ। ਇਸ ਤੋਂ ਇਲਾਵਾ ਦੋਰਾਹਾ ਅਤੇ ਸ੍ਰੀ ਮਾਛੀਵਾੜਾ ਸਾਹਿਬ ਖੇਤਰਾਂ ਵਿੱਚ ਵੀ ਉਦਯੋਗਿਕ ਇਕਾਈਆਂ ਵਿੱਚ ਅੱਗ ਲੱਗਣ ਦੇ ਮਾਮਲੇ ਦਰਜ ਕੀਤੇ ਗਏ ਹਨ।

ਇਸ ਦੌਰਾਨ ਖੰਨਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਪਹੁੰਚ ਕੇ ਹਾਲਾਤਾਂ ‘ਤੇ ਕਾਬੂ ਪਾਇਆ ਅਤੇ ਵੱਡੇ ਨੁਕਸਾਨ ਤੋਂ ਬਚਾਇਆ। ਪੁਲਿਸ ਦੀ ਤੇਜ਼ੀ ਨਾਲ ਕਈ ਸੰਭਾਵਿਤ ਵੱਡੇ ਹਾਦਸੇ ਟਾਲੇ ਗਏ ਅਤੇ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਗਈ।

ਐਸ.ਐਸ.ਪੀ ਵੱਲੋਂ ਇਹ ਵੀ ਸੁਝਾਅ ਦਿੱਤਾ ਗਿਆ ਕਿ ਜ਼ਿਲ੍ਹਾ ਪੱਧਰ ‘ਤੇ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ, ਜੋ ਵੱਖ-ਵੱਖ ਵਿਭਾਗਾਂ ਨਾਲ ਮਿਲ ਕੇ ਤੁਰੰਤ ਜਵਾਬੀ ਕਾਰਵਾਈ ਯਕੀਨੀ ਬਣਾਏ। ਨਾਲ ਹੀ ਮਾਹਿਰ ਟੀਮ ਭੇਜਣ ਦੀ ਮੰਗ ਕੀਤੀ ਗਈ ਹੈ ਜੋ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਲੋਕਾਂ ਨੂੰ ਜਾਗਰੂਕ ਕਰੇ।

ਖੰਨਾ ਪੁਲਿਸ ਦੀ ਇਸ ਪਹਿਲ ਦੀ ਲੋਕਾਂ ਵੱਲੋਂ ਖੂਬ ਸਰਾਹਨਾ ਕੀਤੀ ਜਾ ਰਹੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ‘ਤੇ ਹੋਰ ਪ੍ਰਭਾਵਸ਼ਾਲੀ ਕਾਬੂ ਪਾਇਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI