Home Patiala Updates ਹੜ੍ਹਾਂ ਤੋਂ ਬਚਾਅ ਦਾ ਕੰਮ ਮਿੱਥੇ ਸਮੇਂ ‘ਚ ਮੁਕੰਮਲ ਨਾ ਕਰਨ ਵਾਲੇ...

ਹੜ੍ਹਾਂ ਤੋਂ ਬਚਾਅ ਦਾ ਕੰਮ ਮਿੱਥੇ ਸਮੇਂ ‘ਚ ਮੁਕੰਮਲ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਡਾ. ਬਲਬੀਰ ਸਿੰਘ

0
32

ਪਟਿਆਲਾ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡੀ ਨਦੀ ਦੀ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਦੇ ਕੰਮ ‘ਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲਿਆ ਹੈ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਡਰੇਨੇਜ, ਪੀਡੀਏ, ਵਣ ਵਿਭਾਗ ਤੇ ਨਗਰ ਨਿਗਮ ਸਮੇਤ ਹੋਰ ਸਬੰਧਤ ਵਿਭਾਗੀ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਸਿਹਤ ਮੰਤਰੀ ਨੇ ਸਪੱਸ਼ਟ ਸ਼ਬਦਾਂ ‘ਚ ਆਖਿਆ ਕਿ ਹੜ੍ਹਾਂ ਤੋਂ ਬਚਾਅ ਦੇ ਕੰਮ ਮਿੱਥੇ ਸਮੇਂ ‘ਚ ਮੁਕੰਮਲ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਾ. ਬਲਬੀਰ ਸਿੰਘ ਨੇ ਵੱਡੀ ਨਦੀ ਦੇ ਸਫ਼ਾਈ ਦੇ ਕੰਮ ‘ਚ ਡਰੇਨੇਜ, ਪੀਡੀਏ ਤੇ ਵਣ ਵਿਭਾਗ ਆਪਸੀ ਤਾਲਮੇਲ ਦੀ ਘਾਟ ਦਾ ਨੋਟਿਸ ਲੈਂਦਿਆਂ ਹਦਾਇਤ ਕੀਤੀ ਕਿ ਜੇਕਰ ਕਿਸੇ ਅਧਿਕਾਰੀ ਦੀ ਅਣਗਹਿਲੀ ਕਰਕੇ ਇਸ ਵਾਰ ਪਟਿਆਲਾ ‘ਚ ਹੜ੍ਹਾਂ ਦੀ ਨੌਬਤ ਆਈ ਤਾਂ ਜਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਦੀ ਦੇ ਬੰਨ੍ਹ ਮਜ਼ਬੂਤ ਕੀਤੇ ਜਾਣ ਅਤੇ ਬੰਨ੍ਹਾਂ ‘ਤੇ ਦਰਖ਼ਤ ਲਗਾਏ ਜਾਣ।

ਸਿਹਤ ਮੰਤਰੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਵੀ ਸਖ਼ਤ ਹਦਾਇਤ ਕੀਤੀ ਪਟਿਆਲਾ ਦਿਹਾਤੀ ਹਲਕੇ ‘ਚ ਸੜਕਾਂ ਦੇ ਕੰਮ ‘ਚ ਕੀਤੀ ਜਾ ਰਹੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਤੋਂ ਤੁਰੰਤ ਐਨ.ਓ.ਸੀ. ਲੈਕੇ ਸੜਕਾਂ ਬਣਾਉਣ ਦਾ ਕੰਮ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਸੀਵਰੇਜ ਬੋਰਡ ਵੱਲੋਂ ਦੌਲਤਪੁਰ ਵਿਖੇ ਲਗਾਏ ਜਾ ਰਹੇ 15 ਐਮ.ਐਲ.ਡੀ ਦੇ ਐਸ.ਟੀ.ਪੀ ਦਾ ਵੀ ਜਾਇਜ਼ਾ ਲਿਆ ਅਤੇ ਇਸ ਨੂੰ ਵੀ ਸਮਾਂ ਸੀਮਾਂ ਦੇ ਅੰਦਰ-ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਲੋਕਾਂ ਨੂੰ ਜਵਾਬਦੇਹ ਹੈ, ਜਿਸ ਲਈ ਕੋਈ ਵੀ ਅਧਿਕਾਰੀ ਆਪਣੇ ਫ਼ਰਜਾਂ ‘ਚ ਕੁਤਾਹੀ ਨਾ ਕਰੇ ਅਤੇ ਸਬੰਧਤ ਵਿਭਾਗਾਂ ਨਾਲ ਆਪਸੀ ਤਾਲਮੇਲ ਕਰਕੇ ਵਿਕਾਸ ਕਾਰਜ ਮਿੱਥੇ ਸਮੇਂ ‘ਚ ਮੁਕੰਮਲ ਕਰਨ ਦੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵੇ। ਇਸ ਦੌਰਾਨ ਪੀ.ਡੀ.ਏ ਦੇ ਏਸੀਏ ਪਰਮਦੀਪ ਸਿੰਘ ਸਮੇਤ ਸਬੰਧਤ ਅਧਿਕਾਰੀ ਮੌਜੂਦ ਸਨ।

******

ਫੋਟੋ ਕੈਪਸ਼ਨ-ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਪਟਿਆਲਾ ਦਿਹਾਤੀ ਦੇ ਵਿਕਾਸ ਕਾਰਜਾਂ ਤੇ ਹੜ੍ਹਾਂ ਤੋਂ ਬਚਾਅ ਦੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ।

LEAVE A REPLY

Please enter your comment!
Please enter your name here