Home Punjab ਜਲੰਧਰ ਵਿੱਚ ਸ਼ੋਰ ਪ੍ਰਦੂਸ਼ਣ ’ਤੇ ਸਖ਼ਤੀ, ਪ੍ਰੈਸ਼ਰ ਹਾਰਨਾਂ ’ਤੇ ਪੂਰਨ ਪਾਬੰਦੀ

ਜਲੰਧਰ ਵਿੱਚ ਸ਼ੋਰ ਪ੍ਰਦੂਸ਼ਣ ’ਤੇ ਸਖ਼ਤੀ, ਪ੍ਰੈਸ਼ਰ ਹਾਰਨਾਂ ’ਤੇ ਪੂਰਨ ਪਾਬੰਦੀ

0
60

ਜਲੰਧਰ: ਬੀਤੇ ਦਿਨ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ੋਰ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਮੈਰਿਜ ਪੈਲੇਸਾਂ, ਪਬਲਿਕ ਲੋਕੇਸ਼ਨਾਂ ਅਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰ ਦੀ ਆਵਾਜ਼ 10 ਡੈਸੀਬਲ ਤੋਂ ਘੱਟ ਹੋਣੀ ਲਾਜ਼ਮੀ ਹੋਵੇਗੀ।

ਇਸ ਦੇ ਨਾਲ ਹੀ ਬੱਸਾਂ, ਕਾਰਾਂ, ਮੋਟਰਸਾਈਕਲਾਂ ਅਤੇ ਹਰ ਕਿਸਮ ਦੇ ਵਾਹਨਾਂ ’ਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਊਡ ਸਪੀਕਰ ਦੀ ਵਰਤੋਂ ਤੋਂ ਪਹਿਲਾਂ ਪੂਰਵ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ ਅਤੇ ਮਨਜ਼ੂਰੀ ਮਿਲਣ ’ਤੇ ਵੀ ਇਹ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਹੀ ਵਰਤੇ ਜਾ ਸਕਣਗੇ।

ਇਸ ਤੋਂ ਇਲਾਵਾ ਸਬਜ਼ੀ ਵੇਚਣ ਵਾਲਿਆਂ, ਕਬਾੜੀਆਂ, ਠੇਲੇ ਵਾਲਿਆਂ, ਈ-ਰਿਕਸ਼ਾ ਅਤੇ ਆਟੋ ਆਦਿ ਵੱਲੋਂ ਸਪੀਕਰ ਜਾਂ ਹੋਰ ਧੁਨੀ ਪੈਦਾ ਕਰਨ ਵਾਲੇ ਉਪਕਰਣਾਂ ਦੀ ਵਰਤੋਂ ’ਤੇ ਵੀ ਰੋਕ ਰਹੇਗੀ। ਇਹ ਹੁਕਮ 3 ਫਰਵਰੀ ਤੋਂ 2 ਅਪ੍ਰੈਲ 2026 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here