Thursday, August 13, 2026
Home National ਲੱਦਾਖ ਦੇ ਲੇਹ ’ਚ ਭੂਚਾਲ ਦੇ ਤੇਜ਼ ਝਟਕੇ, 5.5 ਰਹੀ ਤੀਬਰਤਾ

ਲੱਦਾਖ ਦੇ ਲੇਹ ’ਚ ਭੂਚਾਲ ਦੇ ਤੇਜ਼ ਝਟਕੇ, 5.5 ਰਹੀ ਤੀਬਰਤਾ

0
1

ਲੇਹ: ਲੱਦਾਖ ਦੇ ਲੇਹ ਵਿੱਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਦੇ ਅਨੁਸਾਰ ਭੂਚਾਲ ਸਵੇਰੇ 6:05 ਵਜੇ ਆਇਆ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 5.5 ਦਰਜ ਕੀਤੀ ਗਈ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਹੇਠਾਂ ਦੱਸੀ ਗਈ ਹੈ।

ਭੂਚਾਲ ਦੇ ਝਟਕੇ ਕਾਫੀ ਤੇਜ਼ ਹੋਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਈ ਲੋਕ ਘਬਰਾਹਟ ਵਿੱਚ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ’ਤੇ ਆ ਗਏ। ਸਥਾਨਕ ਲੋਕਾਂ ਮੁਤਾਬਕ ਝਟਕੇ ਇੰਨੇ ਤੇਜ਼ ਸਨ ਕਿ ਘਰਾਂ ਦੇ ਅੰਦਰ ਵੀ ਕੰਪਨ ਸਾਫ਼ ਮਹਿਸੂਸ ਹੋ ਰਹੀ ਸੀ। ਕੁਝ ਲੋਕ ਸੁਰੱਖਿਆ ਦੇ ਮੱਦੇਨਜ਼ਰ ਕਾਫੀ ਸਮੇਂ ਤੱਕ ਘਰਾਂ ਤੋਂ ਬਾਹਰ ਰਹੇ।

ਫਿਲਹਾਲ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ। ਅਧਿਕਾਰੀਆਂ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।

ਲੱਦਾਖ ਹਿਮਾਲਿਆਈ ਭੂਚਾਲੀ ਖੇਤਰ ਵਿੱਚ ਸਥਿਤ ਹੋਣ ਕਾਰਨ ਇੱਥੇ ਸਮੇਂ-ਸਮੇਂ ’ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ। ਲੋਕਾਂ ਨੂੰ ਭੂਚਾਲ ਦੀ ਸਥਿਤੀ ਵਿੱਚ ਘਬਰਾਉਣ ਦੀ ਬਜਾਏ ਸੁਰੱਖਿਅਤ ਥਾਂ ’ਤੇ ਜਾਣ ਅਤੇ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

 

LEAVE A REPLY

Please enter your comment!
Please enter your name here