Monday, August 17, 2026
Home Punjab Malerkotla ਸਟੂਡੈਂਟ ਪੁਲਿਸ ਕੈਡਿਟਾਂ ਨੇ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਭਰੀ ਜੋਸ਼ੀਲੀ ਹਾਜ਼ਰੀ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਨਮਾਨ

ਸਟੂਡੈਂਟ ਪੁਲਿਸ ਕੈਡਿਟਾਂ ਨੇ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਭਰੀ ਜੋਸ਼ੀਲੀ ਹਾਜ਼ਰੀ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਨਮਾਨ

0
1

ਮਾਲੇਰਕੋਟਲਾ:ਸਟੂਡੈਂਟ ਪੁਲਿਸ ਕੈਡਿਟ (SPC) ਸਕੀਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ 40 ਵਿਦਿਆਰਥੀਆਂ ਨੇ 80ਵੇਂ ਸੁਤੰਤਰਤਾ ਦਿਵਸ ਮੌਕੇ ਡਾਜ਼ਾਕਿਰ ਹੁਸੈਨ ਸਟੇਡੀਅਮਮਾਲੇਰਕੋਟਲਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੂਰੇ ਜੋਸ਼ਅਨੁਸ਼ਾਸਨ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਸ਼ਮੂਲੀਅਤ ਕੀਤੀ ਵਿਦਿਆਰਥੀਆਂ ਨੇ ਖਾਕੀ ਵਰਦੀ ਵਿੱਚ ਸਮਾਗਮ ਵਿੱਚ ਸ਼ਿਰਕਤ ਕੀਤੀ

              ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਬਲਬੀਰ ਸਿੰਘ ਵੱਲੋਂ ਇਨ੍ਹਾਂ ਸਟੂਡੈਂਟ ਪੁਲਿਸ ਕੈਡਿਟਾਂ ਨੂੰ ਉਨ੍ਹਾਂ ਦੀ ਅਨੁਸ਼ਾਸਿਤਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਹਾਜ਼ਰੀ ਲਈ ਸਨਮਾਨਿਤ ਕੀਤਾ ਗਿਆ ਸਨਮਾਨ ਸਮੇਂ ਡਿਪਟੀ ਕਮਿਸ਼ਨਰ ਵਿਰਾਜ ਐਸਤਿੜਕੇ ਅਤੇ ਐਸ.ਐਸ.ਪੀਗੁਰਮੀਤ ਸਿੰਘ ਵੀ ਮੌਜੂਦ ਸਨ

ਸਿਹਤ ਮੰਤਰੀ ਡਾਬਲਬੀਰ ਸਿੰਘ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੇ ਭਵਿੱਖ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂਸਗੋਂ ਅਨੁਸ਼ਾਸਨਜ਼ਿੰਮੇਵਾਰੀਦੇਸ਼ਭਗਤੀ ਅਤੇ ਸਮਾਜਿਕ ਸੰਵੇਦਨਸ਼ੀਲਤਾ ਨਾਲ ਵੀ ਮਜ਼ਬੂਤ ਕੀਤਾ ਜਾਂਦਾ ਹੈ ਉਨ੍ਹਾਂ ਕਿਹਾ ਕਿ ਸਟੂਡੈਂਟ ਪੁਲਿਸ ਕੈਡਿਟ ਸਕੀਮ ਬੱਚਿਆਂ ਵਿੱਚ ਕਾਨੂੰਨ ਪ੍ਰਤੀ ਸਤਿਕਾਰਨਸ਼ਿਆਂ ਤੋਂ ਦੂਰ ਰਹਿਣਸੜਕ ਸੁਰੱਖਿਆਸਾਈਬਰ ਜਾਗਰੂਕਤਾ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਪੈਦਾ ਕਰਨ ਲਈ ਮਹੱਤਵਪੂਰਨ ਮੰਚ ਹੈ ਇਸ ਮੌਕੇ ਵਿਦਿਆਰਥੀਆਂ ਨੇ ਕੌਮੀ ਝੰਡੇ ਨੂੰ ਸਲਾਮੀਪਰੇਡਸੱਭਿਆਚਾਰਕ ਪ੍ਰਸਤੁਤੀਆਂ ਅਤੇ ਹੋਰ ਰਾਸ਼ਟਰ ਭਗਤੀ ਭਰਪੂਰ ਗਤੀਵਿਧੀਆਂ ਨੂੰ ਨੇੜਿਓਂ ਦੇਖਿਆ,ਸੁਤੰਤਰਤਾ ਦਿਵਸ ਵਰਗੇ ਮਹੱਤਵਪੂਰਨ ਮੌਕੇ ’ਤੇ ਉਨ੍ਹਾਂ ਦੀ ਸ਼ਮੂਲੀਅਤ ਨੇ ਉਨ੍ਹਾਂ ਵਿੱਚ ਦੇਸ਼ ਪ੍ਰਤੀ ਮਾਣ ਅਤੇ ਫਰਜ਼ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ

 ਜ਼ਿਲ੍ਹਾ ਕੁਆਡੀਨੇਟਰ ਪ੍ਰੇਮ ਸਿੰਘ ਨੇ ਕਿਹਾ ਕਿ ਸਟੂਡੈਂਟ ਪੁਲਿਸ ਕੈਡਿਟਾਂ ਦਾ ਕੈਬਨਿਟ ਮੰਤਰੀ ਵੱਲੋਂ ਸਨਮਾਨਿਤ ਕੀਤਾ ਜਾਣਾ ਉਨ੍ਹਾਂ ਲਈ  ਮਾਣ ਦੇ ਨਾਲਨਾਲ ਵੱਡੀ ਪ੍ਰੇਰਣਾ ਦਾ ਸਰੋਤ ਹੈ ਉਨ੍ਹਾਂ ਕਿਹਾ ਕਿ ਇਸ ਮੌਕੇ ਉਨ੍ਹਾਂ  ਭਵਿੱਖ ਵਿੱਚ ਵੀ ਅਨੁਸ਼ਾਸਨਇਮਾਨਦਾਰੀ ਅਤੇ 

ਸਮਾਜ ਸੇਵਾ ਦੇ ਮਾਰਗ ਤੇ ਚੱਲਣ ਦਾ ਸੰਕਲਪ ਲਿਆ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਨੌਜਵਾਨਾਂ ਦੀ ਅਜਿਹੀ ਸਰਗਰਮ ਭਾਗੀਦਾਰੀ ਹੀ ਇੱਕ ਜ਼ਿੰਮੇਵਾਰਅਨੁਸ਼ਾਸਿਤ ਅਤੇ ਮਜ਼ਬੂਤ ਸਮਾਜ ਦੀ ਨੀਂਹ ਰੱਖਦੀ ਹੈ

LEAVE A REPLY

Please enter your comment!
Please enter your name here