Home Punjab ਪੰਜਾਬ ‘ਚ ਮੁੜ ਵਧੀ ਗਰਮੀ ਦੀ ਤਪਸ਼, 11 ਜੂਨ ਤੱਕ ਹੀਟਵੇਵ ਦਾ...

ਪੰਜਾਬ ‘ਚ ਮੁੜ ਵਧੀ ਗਰਮੀ ਦੀ ਤਪਸ਼, 11 ਜੂਨ ਤੱਕ ਹੀਟਵੇਵ ਦਾ ਅਲਰਟ ਜਾਰੀ

0
20

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਭਾਰਤ ਮੌਸਮ ਵਿਭਾਗ (IMD) ਵੱਲੋਂ ਸੂਬੇ ਦੇ ਕਈ ਹਿੱਸਿਆਂ ਲਈ ਹੀਟਵੇਵ (ਗਰਮੀ ਦੀ ਲਹਿਰ) ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ, ਜੋ 11 ਜੂਨ ਤੱਕ ਪ੍ਰਭਾਵੀ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 41.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਰਾਜਸਥਾਨ ਨਾਲ ਲੱਗਦੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਖੁਸ਼ਕ ਰਹੇਗਾ ਅਤੇ ਗਰਮੀ ਤੋਂ ਰਾਹਤ ਦੀ ਉਮੀਦ ਘੱਟ ਹੈ।

ਮਾਹਿਰਾਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬੇਲੋੜੀ ਬਾਹਰ ਜਾਣ ਤੋਂ ਪਰਹੇਜ਼ ਕੀਤਾ ਜਾਵੇ। ਗਰਮੀ ਤੋਂ ਬਚਾਅ ਲਈ ਪਾਣੀ ਦੀ ਵੱਧ ਵਰਤੋਂ, ਹਲਕੇ ਕੱਪੜੇ ਅਤੇ ਧੁੱਪ ਤੋਂ ਸੁਰੱਖਿਆ ਵਾਲੇ ਉਪਾਅ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਉੱਤਰੀ ਹਰਿਆਣਾ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਇੱਕ ਉੱਪਰੀ ਹਵਾ ਚੱਕਰਵਾਤੀ ਸਰਕੂਲੇਸ਼ਨ ਸਰਗਰਮ ਹੈ। ਇਸ ਦੇ ਨਾਲ ਹੀ 11 ਜੂਨ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਮੌਸਮ ਵਿੱਚ ਕੁਝ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।

LEAVE A REPLY

Please enter your comment!
Please enter your name here