Home Blog ਯੂਜੀਸੀ ਨਿਯਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ...

ਯੂਜੀਸੀ ਨਿਯਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

0
69

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਵੱਲੋਂ ਹਾਲ ਹੀ ਵਿੱਚ ਨੋਟੀਫਾਈ ਕੀਤੇ ਨਵੇਂ ਨਿਯਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਇਹ ਨਿਯਮ ਜਾਤੀ-ਅਧਾਰਤ ਵਿਤਕਰੇ ਦੀ ਅਧੂਰੀ ਪਰਿਭਾਸ਼ਾ ਦਿੰਦੇ ਹਨ ਅਤੇ ਜਨਰਲ ਵਰਗ ਦੇ ਵਿਅਕਤੀਆਂ ਨੂੰ ਸੰਸਥਾਗਤ ਸੁਰੱਖਿਆ ਤੋਂ ਬਾਹਰ ਰੱਖਦੇ ਹਨ।

ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੀ ਬੈਂਚ ਨੇ ਪਟੀਸ਼ਨਕਰਤਾ ਦੇ ਵਕੀਲ ਵੱਲੋਂ ਤੁਰੰਤ ਸੁਣਵਾਈ ਦੀ ਮੰਗ ’ਤੇ ਧਿਆਨ ਦਿੱਤਾ। ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ‘ਰਾਹੁਲ ਦੀਵਾਨ ਅਤੇ ਹੋਰ ਬਨਾਮ ਯੂਨੀਅਨ ਆਫ਼ ਇੰਡੀਆ’ ਮਾਮਲੇ ਵਿੱਚ ਜਨਰਲ ਸ਼੍ਰੇਣੀ ਨਾਲ ਵਿਤਕਰੇ ਦੀ ਸੰਭਾਵਨਾ ਬਣਦੀ ਹੈ। ਇਸ ’ਤੇ ਚੀਫ਼ ਜਸਟਿਸ ਨੇ ਕਿਹਾ ਕਿ ਜਰੂਰੀ ਤਰੁੱਟੀਆਂ ਦੂਰ ਹੋਣ ਤੋਂ ਬਾਅਦ ਮਾਮਲੇ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ 13 ਜਨਵਰੀ ਨੂੰ ਨੋਟੀਫਾਈ ਕੀਤੇ ਗਏ ‘ਯੂਜੀਸੀ (ਉੱਚ ਵਿਦਿਅਕ ਸੰਸਥਾਵਾਂ ਵਿੱਚ ਇਕੁਇਟੀ ਦੇ ਪ੍ਰਚਾਰ) ਨਿਯਮ, 2026’ ਤਹਿਤ ਸਾਰੀਆਂ ਉੱਚ ਸਿੱਖਿਆ ਸੰਸਥਾਵਾਂ ਵਿੱਚ ਵਿਤਕਰੇ ਨਾਲ ਸੰਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ‘ਇਕੁਇਟੀ ਕਮੇਟੀਆਂ’ ਬਣਾਉਣਾ ਲਾਜ਼ਮੀ ਕੀਤਾ ਗਿਆ ਹੈ।

ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਨਿਯਮਾਂ ਵਿੱਚ ਜਾਤੀ-ਅਧਾਰਤ ਵਿਤਕਰੇ ਨੂੰ ਸਿਰਫ਼ ਐੱਸਸੀ, ਐੱਸਟੀ ਅਤੇ ਓਬੀਸੀ ਵਰਗਾਂ ਤੱਕ ਸੀਮਿਤ ਕਰਕੇ ਜਨਰਲ ਵਰਗ ਦੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਕਾਨੂੰਨੀ ਸੁਰੱਖਿਆ ਤੋਂ ਵਾਂਝਾ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here