ਰੱਖੜਾ (ਪਟਿਆਲਾ): ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡੀ ਹਲਚਲ ਦੇ ਸੰਕੇਤ ਮਿਲ ਰਹੇ ਹਨ। ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸੰਕੇਤ ਦਿੱਤੇ ਹਨ ਕਿ ਉਹ ਜਲਦ ਹੀ ਆਮ ਆਦਮੀ ਪਾਰਟੀ ਨਾਲ ਜੁੜ ਸਕਦੇ ਹਨ।
ਮੀਡੀਆ ਨਾਲ ਗੱਲਬਾਤ ਦੌਰਾਨ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਿਆਂਦਾ ਗਿਆ ਬੇਅਦਬੀ ਵਿਰੋਧੀ ਕਾਨੂੰਨ ਉਨ੍ਹਾਂ ਲਈ ਇੱਕ ਵੱਡਾ ਕਾਰਨ ਬਣਿਆ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੰਬੇ ਸਮੇਂ ਤੋਂ ਚੱਲਦੇ ਆ ਰਹੇ ਅਹਿਮ ਮੁੱਦਿਆਂ ਵਿੱਚੋਂ ਇੱਕ ਸੀ, ਜਿਸ ’ਤੇ ਸਰਕਾਰ ਨੇ ਕਦਮ ਚੁੱਕਿਆ ਹੈ।
ਰੱਖੜਾ ਮੁਤਾਬਕ, ਇਸ ਫੈਸਲੇ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਅਤੇ ਇਸੇ ਕਾਰਨ ਉਹ ਨਵੀਂ ਰਾਜਨੀਤਿਕ ਦਿਸ਼ਾ ਵੱਲ ਵੱਧਣ ਬਾਰੇ ਸੋਚ ਰਹੇ ਹਨ।



