Monday, September 21, 2026
Home Patiala Updates ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ “ਸਵੱਛਤਾ ਹੀ ਸੇਵਾ 2026” ਮੁਹਿੰਮ ਦਾ ਆਗਾਜ਼

ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ “ਸਵੱਛਤਾ ਹੀ ਸੇਵਾ 2026” ਮੁਹਿੰਮ ਦਾ ਆਗਾਜ਼

0
1
-ਗ੍ਰਾਮ ਪੰਚਾਇਤਾਂ ਨਿਭਾਉਣਗੀਆਂ ਅਹਿਮ ਭੂਮਿਕਾ- ਏਡੀਸੀ ਮਾਨ
–17 ਸਤੰਬਰ ਤੋਂ 2 ਅਕਤੂਬਰ ਤੱਕ ਚੱਲਣਗੀਆਂ ਵਿਸ਼ੇਸ਼ ਸਫ਼ਾਈ ਤੇ ਜਾਗਰੂਕਤਾ ਗਤੀਵਿਧੀਆਂ

ਪਟਿਆਲਾ: ਪਟਿਆਲਾ ਦੇ ਏ.ਡੀ.ਸੀ. (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਹੈ ਕਿ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ “ਸਵੱਛਤਾ ਹੀ ਸੇਵਾ 2026” ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਇਸ ਦੌਰਾਨ ਅਹਿਮ ਭੂਮਿਕਾ ਨਿਭਾਉਣਗੀਆਂ। ਏਡੀਸੀ ਮਾਨ ਨੇ ਕਿਹਾ ਕਿ 17 ਸਤੰਬਰ ਤੋਂ ਸ਼ੁਰੂ ਹੋਈਆਂ ਵਿਸ਼ੇਸ਼ ਸਫ਼ਾਈ ਤੇ ਜਾਗਰੂਕਤਾ ਗਤੀਵਿਧੀਆਂ 2 ਅਕਤੂਬਰ ਤੱਕ ਚੱਲਣਗੀਆਂ।

ਇਸ ਮੌਕੇ ਡੀ.ਐੱਸ.ਓ. ਰਸ਼ਪਿੰਦਰ ਸਿੰਘ ਦੀ ਦੇਖ-ਰੇਖ ਹੇਠ ਅੱਜ ਜ਼ਿਲ੍ਹਾ ਪ੍ਰੀਸ਼ਦ, ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ “ਸਵੱਛਤਾ ਹੀ ਸੇਵਾ 2026” ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਸਮਾਰੋਹ ਵਿੱਚ ਐੱਸ.ਡੀ.ਐੱਮ. ਸਮਾਣਾ ਰਿਚਾ ਗੋਇਲ, ਡਿਪਟੀ ਸੀ.ਈ.ਓ. ਅਮਨਦੀਪ ਕੌਰ ਅਤੇ ਡੀ.ਡੀ.ਪੀ.ਓ. ਮਹਿੰਦਰ ਸਿੰਘ ਸਮੇਤ ਸਮੂਹ ਬਲਾਕਾਂ ਨਾਭਾ, ਸਮਾਣਾ, ਰਾਜਪੁਰਾ, ਸਨੌਰ, ਪਾਤੜਾਂ, ਭੁਨਰਹੇੜੀ, ਘਨੌਰ, ਸ਼ੰਭੂ ਕਲਾਂ ਅਤੇ ਪਟਿਆਲਾ ਦੇ ਬੀ.ਡੀ.ਪੀ.ਓਜ਼ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਮਾਜਿਕ ਸਟਾਫ਼ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਇਸ ਸ਼ੁਰੂਆਤ ਦੇ ਨਾਲ ਹੀ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ‘ਸਵੱਛਤਾ ਹੀ ਸੇਵਾ 2026’ ਤਹਿਤ ਗਤੀਵਿਧੀਆਂ ਦਾ ਆਗਾਜ਼ ਹੋ ਗਿਆ ਹੈ ਅਤੇ ਇਹ ਮੁਹਿੰਮ (ਗਾਂਧੀ ਜਯੰਤੀ) ਤੱਕ ਨਿਰੰਤਰ ਜਾਰੀ ਰਹੇਗੀ। ਮੁਹਿੰਮ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ, ਗ੍ਰਾਮ ਪੰਚਾਇਤਾਂ ਅਤੇ ਲੋਕਾਂ ਦੀ ਭਾਗੀਦਾਰੀ ਵਧਾਉਣਾ, ਪੇਂਡੂ ਕੂੜੇ ਦਾ ਸਹੀ ਨਿਪਟਾਰਾ (ਠੋਸ ਤੇ ਤਰਲ ਰਹਿੰਦ-ਖੂੰਹਦ ਦਾ ਪ੍ਰਬੰਧਨ) ਅਤੇ ਜਨਤਕ ਜਾਗਰੂਕਤਾ ਪੈਦਾ ਕਰਨਾ ਹੈ।

ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ 2 ਅਕਤੂਬਰ ਤੱਕ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸਫ਼ਾਈ ਮੁਹਿੰਮਾਂ, ਜਾਗਰੂਕਤਾ ਰੈਲੀਆਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣਗੇ ਤਾਂ ਜੋ ਪੂਰੇ ਪੇਂਡੂ ਪਟਿਆਲਾ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸਿਹਤਮੰਦ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here